15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੋਪੋਕੇ, ਚੋਗਾਵਾਂ ਤੇ ਕੱਕੜ ਸਮੇਤ ਸਰਹੱਦੀ ਪਿੰਡਾਂ ਦੇ 'ਬੰਦ' ਨੂੰ ਮਿਲਿਆ ਭਰਵਾਂ ਹੁੰਗਾਰਾ, ਕਿਸਾਨਾਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ

ਚੋਗਾਵਾਂ/ ਅੰਮ੍ਰਿਤਸਰ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮ ਕਤਲ ਦੇ ਰੋਸ ਵਜੋਂ ਅੱਜ ਲੋਪੋਕੇ, ਚੋਗਾਵਾਂ, ਕੱਕੜ ਅਤੇ ਆਸ-ਪਾਸ ਦੇ ਸਰਹੱਦੀ ਪਿੰਡਾਂ ਵਿੱਚ ਮੁਕੰਮਲ 'ਬੰਦ' ਰਿਹਾ, ਜਿਸ ਨੂੰ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਅਜੀਤ ਡੈਸਕ 15-10-2026

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਜ਼ੋਨ ਲੋਪੋਕੇ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਭਾਈ ਝੋਟਾ ਦੇ ਕਾਤਲਾਂ ਅਤੇ ਨਸ਼ਾ ਸਮਗਲਰਾਂ ਦੇ ਗਠਜੋੜ ਨੂੰ ਤੁਰੰਤ ਬੇਨਕਾਬ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸਰਹੱਦੀ ਖੇਤਰ ਦੇ ਲੋਕ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਰਾਂਸ ਦੌਰੇ ਨੂੰ ਮਿਲੀ ਮਨਜ਼ੂਰੀ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੀ ਹਿਮਾਇਤ ਵਿੱਚ ਸੰਗਰੂਰ ਵਿੱਚ ਦਿੱਤਾ ਰੋਸ ਧਰਨਾ