ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੀ ਕੀਤੀ ਹੱਤਿਆ ਦੀ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੰਦ ਦੇ ਸੱਦੇ ਵਿੱਚ ਸ਼ਾਮਿਲ ਹੋਇਆ ਗਿਆ। ਬੱਸ ਸਟੈਂਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਰੋਸ ਰੈਲੀ ਕੀਤੀ ਗਈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਵਿੱਚ ਰੋਸ ਮਾਰਚ ਕੱਢਿਆ ਗਿਆ, ਜੋ ਮਲੋਟ ਰੋਡ ਹੁੰਦਾ ਹੋਇਆ ਕੋਟਕਪੂਰਾ ਚੌਂਕ ਅਤੇ ਬਠਿੰਡਾ ਰੋਡ ਤੋਂ ਹੋ ਕੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਪਹੁੰਚਿਆ। ਇੱਥੇ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਵਾਧੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਨਿਕਲ ਚੁੱਕੀ ਹੈ ਅਤੇ ਨਸ਼ਾ ਵੱਡੀ ਪੱਧਰ ਤੇ ਪੰਜਾਬ ਵਿੱਚ ਵਿਕ ਰਿਹਾ ਹੈ। ਮੈਡੀਕਲ ਨਸ਼ਾ ਵੀ ਬਹੁਤ ਵੱਧ ਚੁੱਕਿਆ ਹੈ। ਮੈਡੀਕਲ ਮਾਫੀਆ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਰੋਸ ਵਜੋਂ ਕੱਢਿਆ ਰੋਸ ਮਾਰਚ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟੇ ਦੀ ਕੀਤੀ ਹੱਤਿਆ ਦੀ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੰਦ ਦੇ ਸੱਦੇ ਵਿੱਚ ਸ਼ਾਮਿਲ ਹੋਇਆ ਗਿਆ।
ਅਜੀਤ ਡੈਸਕ
15-10-2026