15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ’ਚ ਪੰਜਾਬ ਬੰਦ ਦਾ ਅਸਰ, ਲੁਧਿਆਣਾ ਦਾ ਸਮਰਾਲਾ ਚੌਕ ਹੋਇਆ ਸੁੰਨਸਾਨ; ਨਿਹੰਗ ਸਿੰਘਾਂ ਨੇ ਲਗਾਇਆ ਜਾਮ

ਲੁਧਿਆਣਾ ( 15 ਅਕਤੂਬਰ ) ਪ੍ਰਦੀਪ ਭੰਡਾਰੀ - ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਹਿਤ ਲੁਧਿਆਣਾ ਦੇ ਪ੍ਰਮੁੱਖ ਸਮਰਾਲਾ ਚੌਕ ਵਿੱਚ ਵੀ ਬੰਦ ਦਾ ਅਸਰ ਨਜ਼ਰ ਆਇਆ, ਜਿੱਥੇ ਨਿਹੰਗ ਸਿੰਘਾਂ ਨੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 15-10-2026

ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪਰਵਿੰਦਰ ਝੋਟਾ ਨੂੰ ਜਾਣਬੁੱਝ ਕੇ ਮਰਵਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਸੜਕਾਂ ’ਤੇ ਉਤਰ ਕੇ ਆਪਣਾ ਵਿਰੋਧ ਦਰਜ ਕਰਵਾਉਂਦੇ ਰਹਿਣਗੇ।

ਉੱਧਰ, ਪੰਜਾਬ ਬੰਦ ਦੇ ਸੱਦੇ ਕਾਰਨ ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਆਵਾਜਾਈ ਵੀ ਪ੍ਰਭਾਵਿਤ ਨਜ਼ਰ ਆਈ। ਆਮ ਦਿਨਾਂ ਵਿੱਚ ਵਾਹਨਾਂ ਦੀ ਭਾਰੀ ਆਵਾਜਾਈ ਨਾਲ ਰੁੱਝਿਆ ਰਹਿਣ ਵਾਲਾ ਸਮਰਾਲਾ ਚੌਕ ਅੱਜ ਸੁੰਨਸਾਨ ਦਿਖਾਈ ਦਿੱਤਾ। ਹੁਣ ਦੇਖਣਾ ਹੋਵੇਗਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ’ਤੇ ਪੰਜਾਬ ਸਰਕਾਰ ਕੀ ਕਦਮ ਚੁੱਕਦੀ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਨੰਬਰਦਾਰ ਯੂਨੀਅਨ ਦਾ ਸਮਰਥਨ ਅਗਲੀ ਖ਼ਬਰ ਬਰਨਾਲਾ ਮਾਨਸਾ ਮੁੱਖ ਮਾਰਗ ਜਾਮ ਕਰਕੇ ਸੰਗਤਾਂ ਵਲੋਂ ਰੋਸ਼ ਧਰਨੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ