ਜੈਤੋ (ਫ਼ਰੀਦਕੋਟ), 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਜੈਤੋ ਮੁਕੰਮਲ ਰੂਪ ਵਿਚ ਬੰਦ ਰਿਹਾ ਹੈ ਅਤੇ ਵੱਖ-ਵੱਖ ਜਥੇਬੰਦੀਆਂ ਨੇ ਜੈਤੋ ਦੇ ਕੋਟਕਪੂਰਾ ਚੌਂਕ ਵਿਚ ਧਰਨਾ ਲਗਾਕੇ ਮਾਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਜਥੇਬੰਦੀ ਦੇ ਆਗੂ ਨੱਥਾ ਸਿੰਘ ਰੋੜੀਕਪੂਰਾ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ।ਸਥਾਨਕ ਕੋਟਕਪੂਰਾ ਦੇ ਚੌਂਕ ਵਿਚ ਲੱਗੇ ਧਰਨੇ ਨੂੰ ਸੰਬੋਧਨ ਨਕਰਦਿਆਂ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਦੇ ਅਸਤੀਫ਼ੇ ਦੀ ਮੰਗ, ਪੰਜਾਬ ਦੇ ਡੀ.ਜੀ.ਪੀ. ਦੀ ਤਬਦੀਲੀ ਅਤੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਜੈਤੋ ਮੁਕੰਮਲ ਰੂਪ ਵਿਚ ਰਿਹਾ ਬੰਦ
ਜੈਤੋ (ਫ਼ਰੀਦਕੋਟ), 15 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ...
ਅਜੀਤ ਡੈਸਕ
15-10-2026