ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) ਸੀ.ਆਈ. ( ਕਾਊਂਟਰ ਇੰਟੈਲੀਜੈਂਸ) ਅੰਮ੍ਰਿਤਸਰ ਦੀ ਆਪ੍ਰੇਸ਼ਨ ਟੀਮ ਵਲੋਂ ਥਾਣਾ ਅਜਨਾਲਾ ਦੇ ਖੇਤਰ ਵਿਚ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ’ਚੋਂ 13 ਪਿਸਤੌਲ, ਦੋ ਹੈਂਡ ਗ੍ਰਨੇਡ ਅਤੇ ਇਕ ਓ.ਜੀ ਗੰਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੀਨੂੰ, ਅੰਮ੍ਰਿਤਪਾਲ ਸਿੰਘ, ਗੌਰਵ ਮਸੀਹ, ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਅਜਨਾਲਾ ਇਲਾਕੇ ’ਚੋਂ 13 ਪਿਸਤੌਲ, 2 ਹੈਂਡ ਗ੍ਰਨੇਡ ਤੇ ਇਕ ਓਜੀ ਗੰਨ ਬਰਾਮਦ, 5 ਗ੍ਰਿਫ਼ਤਾਰ
ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) ਸੀ.ਆਈ. ( ਕਾਊਂਟਰ ਇੰਟੈਲੀਜੈਂਸ) ਅੰਮ੍ਰਿਤਸਰ ਦੀ ਆਪ੍ਰੇਸ਼ਨ ਟੀਮ...
ਅਜੀਤ ਡੈਸਕ
15-10-2026