ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਦਿਆਂ ਕੈਡਲ ਮਾਰਚ ਵੀ ਕੱਢਿਆ ਗਿਆ।