ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨੀਂ ਕੀਤੀ ਗਈ ਕਥਿਤ ਇਤਰਾਜ਼ਯੋਗ ਬਿਆਨਬਾਜੀ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੜ ਤਲਬ ਕੀਤੇ ਗਏ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਵਲੋਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨਾਲ ਮੁਲਾਕਾਤ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ। ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਪੁੱਜੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਡੇਰਾ ਬਾਬਾ ਨਾਨਕ, ਬਲਜਿੰਦਰ ਕੌਰ, ਸਰਵਣ ਸਿੰਘ ਧੁੰਨ, ਬੀਬੀ ਜੀਵਨਜੋਤ ਕੌਰ, ਮਨਜਿੰਦਰ ਸਿੰਘ ਲਾਲਪੁਰਾ, ਜਸਵੀਰ ਸਿੰਘ, ਕਰਮਬੀਰ ਸਿੰਘ, ਕੁਲਵੰਤ ਸਿੰਘ, ਬੀਬੀ ਸੋਨੀਆ ਮਾਨ, ਗੁਰਇਕਬਾਲ ਸਿੰਘ ਮਾਹਲ ਅਤੇ ਜੋਬਨ ਸਿੰਘ ਆਦਿ ਸ਼ਾਮਿਲ ਹਨ। ਆਪ ਦੇ ਦੋ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਟੌਂਗ ਕਿਸੇ ਰੁਝੇਵੇਂ ਕਾਰਨ ਅੱਜ ਸਪਸ਼ੱਟੀਕਰਨ ਦੇਣ ਲਈ ਨਿੱਜੀ ਤੌਰ ’ਤੇ ਨਹੀਂ ਪਹੁੰਚ ਸਕੇ।
ਤਾਜ਼ਾ ਖ਼ਬਰਾਂ
Free
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਬੀਤੇ ਦਿਨੀਂ ਕੀਤੀ ਗਈ ਕਥਿਤ ਇਤਰਾਜ਼ਯੋਗ ਬਿਆਨਬਾਜੀ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੜ ਤਲਬ ਕੀਤੇ ਗਏ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਵਲੋਂ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਨਾਲ ਮੁਲਾਕਾਤ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ।
ਅਜੀਤ ਡੈਸਕ
16-10-2026