16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰੂਸ ਨੇ ਯੂਕਰੇਨ ਦੇ 9 ਇਲਾਕਿਆਂ ’ਤੇ ਹਮਲੇ ਕੀਤੇ

ਜ਼ੇਲੈਂਸਕੀ ਤੇ ਟਰੰਪ ਵਿਚਾਲੇ ਤਣਾਅ ਵਧਿਆ ਕੀਵ, 16 ਅਕਤੂਬਰ (ਏਜੰਸੀ)-ਰੂਸ ਵਲੋਂ ਯੂਕਰੇਨ ਦੇ 9 ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ’ਚ ਘੱਟੋ-ਘੱਟ 15 ਲੋਕ ਜ਼ਖ਼ਮੀ ਹੋ ਗਏ, ਜਦਕਿ ਵੱਡੀ ਗਿਣਤੀ ’ਚ ਘਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ...

ਅਜੀਤ ਡੈਸਕ 17-10-2026

ਕੀਵ, 16 ਅਕਤੂਬਰ (ਏਜੰਸੀ)-ਰੂਸ ਵਲੋਂ ਯੂਕਰੇਨ ਦੇ 9 ਇਲਾਕਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਤਾਜ਼ਾ ਹਵਾਈ ਹਮਲਿਆਂ ’ਚ ਘੱਟੋ-ਘੱਟ 15 ਲੋਕ ਜ਼ਖ਼ਮੀ ਹੋ ਗਏ, ਜਦਕਿ ਵੱਡੀ ਗਿਣਤੀ ’ਚ ਘਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਹਮਲਿਆਂ ਦੌਰਾਨ ਕਈ ਰਿਹਾਇਸ਼ੀ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਅਧਿਕਾਰੀਆਂ ਮੁਤਾਬਕ, ਹਮਲਿਆਂ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਜਾਨੀ ਤੇ ਮਾਲੀ ਨੁਕਸਾਨ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ।

ਇਸ ਦੌਰਾਨ ਅਮਰੀਕਾ ਤੇ ਯੂਕਰੇਨ ਦੇ ਸਬੰਧਾਂ ਵਿਚ ਵਧ ਰਹੇ ਤਣਾਅ ਨੇ ਵੀ ਚਿੰਤਾਵਾਂ ਵਧਾ ਦਿੱਤੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਹੋਰ ਖਟਾਸ ਆਉਣ ਨਾਲ ਯੂਕਰੇਨ ਲਈ ਰੂਸ ਦੇ ਲਗਾਤਾਰ ਹਮਲਿਆਂ ਦਾ ਸਾਹਮਣਾ ਕਰਨਾ ਹੋਰ ਮੁਸ਼ਕਲ ਹੋ ਸਕਦਾ ਹੈ। ਉੱਧਰ, ਸਰਦੀ ਦਾ ਮੌਸਮ ਨੇੜੇ ਆਉਣ ਕਾਰਨ ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਚਿੰਤਾ ਵਧ ਗਈ ਹੈ। ਜੇਕਰ ਹਮਲੇ ਜਾਰੀ ਰਹਿੰਦੇ ਹਨ, ਤਾਂ ਸਰਦੀਆਂ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਿਚਾਲੇ ਤਿੱਖੀ ਬਿਆਨਬਾਜ਼ੀ ਨੇ ਯੂਕਰੇਨ ਲਈ ਅਮਰੀਕੀ ਸਮਰਥਨ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।

ਅਗਲੀ ਖ਼ਬਰ ਏਅਰ ਇੰਡੀਆ ਵਲੋਂ ਸਾਊਦੀ ਅਰਬ ਦੀਆਂ ਉਡਾਣਾਂ 20 ਤੱਕ ਰੱਦ