ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅੱਜ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵਲੋਂ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾ ਪ੍ਰਤੀ ਸੁਹਿਰਦ ਨਹੀਂ ਜਾਪਦੀ, ਜਿਸ ਕਰਕੇ ਚੰਡੀਗੜ੍ਹ ਵਿਖੇ 9 ਦਸੰਬਰ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ।। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਖੇਤੀਬਾੜੀ ਮੰਤਰੀ ਵਲੋਂ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ 15 ਅਕਤੂਬਰ ਤੱਕ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ, ਪਰ ਅੱਜ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ। ਇਸੇ ਦੌਰਾਨ ਉਨ੍ਹਾਂ ਦੇ ਨਾਲ ਕਿਸਾਨ ਮਜ਼ਦੂਰ ਮੋਰਚਾ ਦੇ ਹੋਰ ਵੀ ਪ੍ਰਮੁੱਖ ਆਗੂ ਸ਼ਾਮਿਲ ਸਨ, ਜਿਨ੍ਹਾਂ ਵਲੋਂ ਪੰਜਾਬ ਵਿਚ ਨਸ਼ਿਆਂ ਪ੍ਰਤੀ ਚਿੰਤਾ ਜ਼ਾਹਰ ਕਰਦੇ ਹੋਏ ਸਰਕਾਰ ਨੂੰ ਢੁਕਵੇਂ ਪ੍ਰਬੰਧ ਚੁੱਕਣ ਲਈ ਲਈ ਵੀ ਕਿਹਾ ਗਿਆ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ ਹੈ। ਪੰਧੇਰ ਨੇ ਆਮ ਆਦਮੀ ਪਾਰਟੀ ’ਤੇ ਇਸ ਗੱਲ ਦਾ ਵੀ ਦੋਸ਼ ਲਾਇਆ ਕਿ ਜਦੋਂ ਵੀ ਕੇਂਦਰ ਵਲੋਂ ਕੋਈ ਨੀਤੀ ਕਿਸਾਨਾਂ ਤੇ ਲੋਕਾਂ ਵਿਰੁੱਧ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਸ ਨੂੰ ਫੌਰੀ ਤੌਰ ’ਤੇ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਹੈ। ਇਸ ਸੰਬੰਧੀ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦੇ ਕਿਹਾ ਕਿ ਸਭ ਤੋਂ ਪਹਿਲਾਂ ਇਸ ਨੂੰ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਾਗੂ ਕੀਤਾ ਗਿਆ ਸੀ।
ਤਾਜ਼ਾ ਖ਼ਬਰਾਂ
Free
9 ਦਸੰਬਰ ਨੂੰ ਚੰਡੀਗੜ੍ਹ ’ਚ ਲਗਾਵਾਂਗੇ ਪੱਕਾ ਮੋਰਚਾ- ਸਰਵਣ ਸਿੰਘ ਪੰਧੇਰ
ਚੰਡੀਗੜ੍ਹ, 17 ਅਕਤੂਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਅੱਜ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵਲੋਂ ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾ ਪ੍ਰਤੀ ਸੁਹਿਰਦ ਨਹੀਂ ਜਾਪਦੀ, ਜਿਸ ਕਰਕੇ ਚੰਡੀਗੜ੍ਹ ਵਿਖੇ 9 ਦਸੰਬਰ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ।।
ਅਜੀਤ ਡੈਸਕ
17-10-2026