17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਚੰਡੀਗੜ੍ਹ, 17 ਅਕਤੂਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ....

ਅਜੀਤ ਡੈਸਕ 17-10-2026

ਚੰਡੀਗੜ੍ਹ, 17 ਅਕਤੂਬਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਬਾਲ ਅਧਿਕਾਰ ਸੰਗਠਨ ਕੋਲ ਸੌਂਪੀ ਗਈ ਹੈ।

ਵਕੀਲ ਨਵਕਿਰਨ ਸਿੰਘ ਨੇ ਕੈਨੇਡਾ ਵਿਚ ਹੋਏ ਹੋਲੋਗ੍ਰਾਮ ਸ਼ੋਅ ਦੌਰਾਨ ਛੋਟੇ ਸਿੱਧੂ ਵਲੋਂ ਕੀਤੇ ਗਏ ਇਸ਼ਾਰਿਆਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਛੋਟੇ ਬੱਚੇ ਨੂੰ ਗੰਨ ਕਲਚਰ ਤੋਂ ਦੂਰ ਰੱਖਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਕਾਊਂਸਲਿੰਗ ਕਰਵਾਈ ਜਾਵੇ, ਤਾਂ ਜੋ ਬੱਚੇ ਦੇ ਪਾਲਣ-ਪੋਸ਼ਣ ਦੌਰਾਨ ਉਸ ਨੂੰ ਹਿੰਸਕ ਸੱਭਿਆਚਾਰ ਦੇ ਪ੍ਰਭਾਵ ਤੋਂ ਦੂਰ ਰੱਖਿਆ ਜਾ ਸਕੇ।

ਪਿਛਲੀ ਖ਼ਬਰ ਕੇਂਦਰੀ ਜ਼ੇਲ੍ਹ ਵਿਚ ਸਿਹਤ ਵਿਗੜਣ ਕਾਰਨ ਇਕ ਹਵਾਲਾਤੀ ਦੀ ਹੋਈ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰਨ ਦਾ ਐਲਾਨ