19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 271ਵਾਂ ਦਿਨ - 539 ਛਾਪੇਮਾਰੀਆਂ, 215 ਗ੍ਰਿਫਤਾਰ

ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ...

ਅਜੀਤ ਡੈਸਕ 19-10-2026

ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 271ਵੇਂ ਦਿਨ 539 ਛਾਪੇਮਾਰੀਆਂ ਕੀਤੀਆਂ ਗਈਆਂ ਤੇ 215 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 6 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਤੇ 8 ਹਥਿਆਰ ਵੀ ਬਰਾਮਦ ਹੋਏ ਹਨ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 79,233 ਗ੍ਰਿਫਤਾਰੀਆਂ ਕੀਤੀਆਂ ਗਈਆਂ। ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਸੜਕ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਅਗਲੀ ਖ਼ਬਰ ਦਿੱਲੀ - ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਨੂੰ ਧਮਕੀ ਦੇਣ ਦੇ ਦੋਸ਼ ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ