19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਵਿਧਾਇਕ ਰੰਧਾਵਾ ਦੀ ਰਿਹਾਇਸ਼ ’ਤੇ ਪੁੱਜੀਆਂ ਕਿਸਾਨ ਤੇ ਹੋਰ ਜਥੇਬੰਦੀਆਂ

ਡੇਰਾਬੱਸੀ (ਮੁਹਾਲੀ), 19 ਅਕਤੂਬਰ (ਰਣਬੀਰ ਸਿੰਘ ਪੜ੍ਹੀ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਡੇਰਾਬੱਸੀ ਦੀਆ...

ਅਜੀਤ ਡੈਸਕ 19-10-2026

ਡੇਰਾਬੱਸੀ (ਮੁਹਾਲੀ), 19 ਅਕਤੂਬਰ (ਰਣਬੀਰ ਸਿੰਘ ਪੜ੍ਹੀ) - ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਡੇਰਾਬੱਸੀ ਦੀਆ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਪੁੱਜੇ। ਇਸ ਦੌਰਾਨ ਵਿਧਾਇਕ ਦੇ ਨਾਂ ਲਾਹਨਤੀ ਪੱਤਰ ਰਾਹੀਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਜਥੇਬੰਦੀਆਂ ਦੇ ਆਗੂਆ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਹੋਰ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਲੱਖੋਵਾਲ ਨਾਲ ਸੰਬੰਧਿਤ ਆਗੂ ਵੀ ਸ਼ਾਮਿਲ ਸਨ।
ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਰੋਕਣ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਅਸਤੀਫ਼ਿਆਂ, ਕਤਲ ਦੀ ਸੀ.ਬੀ.ਆਈ. ਜਾਂਚ, ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਜਥੇਬੰਦੀਆਂ ਨੇ ਵਿਧਾਇਕ ਨੂੰ ਇਸ ਮਾਮਲੇ ਵਿਚ ਆਪਣਾ ਪੱਖ ਸਪੱਸ਼ਟ ਕਰਨ ਅਤੇ ਸਰਕਾਰ ਕੋਲ ਮੰਗਾਂ ਉਠਾਉਣ ਲਈ ਕਿਹਾ। ਉਨ੍ਹਾਂ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

ਪਿਛਲੀ ਖ਼ਬਰ ਟਾਈਗਰ ਸ਼ਰੌਫ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਬਿਸ਼ਨੋਈ ਗਰੋਹ ਦਾ ਹੱਥ ਹੈ - ਰਾਮਦਾਸ ਅਠਾਵਲੇ ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਅੱਜ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਤੋਂ ਕਰੇਗੀ ਪੁੱਛਗਿੱਛ