19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ, ਇਕ ਕਿਸਾਨ ਆਗੂ ਜ਼ਖ਼ਮੀ

ਤਲਵੰਡੀ ਸਾਬੋ (ਬਠਿੰਡਾ), 19 ਅਕਤੂਬਰ (ਰਣਜੀਤ ਸਿੰਘ ਰਾਜੂ) - ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਰੋਸ ਵਜੋਂ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਸਿਆਸੀ ਪਾਰਟੀਆਂ

ਅਜੀਤ ਡੈਸਕ 19-10-2026

ਤਲਵੰਡੀ ਸਾਬੋ (ਬਠਿੰਡਾ), 19 ਅਕਤੂਬਰ (ਰਣਜੀਤ ਸਿੰਘ ਰਾਜੂ)  - ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਰੋਸ ਵਜੋਂ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੂੰ ਲਾਹਨਤ ਪੱਤਰ ਦੇਣ ਜਾਂਦੇ ਪ੍ਰਦਰਸ਼ਨਕਾਰੀਆਂ ਦੀ ਉਦੋਂ ਪੁਲਿਸ ਨਾਲ ਝੜਪ ਹੋ ਗਈ ਜਦੋਂ ਵੱਡੀ ਗਿਣਤੀ ਵਿਚ ਪੁਲਿਸ ਪਾਰਟੀ ਨੇ ਵਿਧਾਇਕਾ ਦੀ ਕੋਠੀ ਕੋਲ ਬੈਰਿਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਭੜਕ ਗਏ ਅਤੇ ਉਨ੍ਹਾਂ ਨੇ ਪੁਲੀਸ ਦੇ ਬੇਰਿਕੇਡ ਉਖਾੜ ਸੁੱਟੇ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਿਧਾਇਕਾ ਦੀ ਕੋਠੀ ਵੱਲ ਵਧਣ ਤੋਂ ਰੋਕਣ ਦੀ ਕੋਸ਼ਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਆਗੂ ਬੂਟਾ ਸਿੰਘ ਮਲਕਾਣਾ ਗੰਭੀਰ ਜਖਮੀ ਹੋ ਗਿਆ। ਇਲਾਜ਼ ਲਈ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਦੋਂਕਿ ਬਾਕੀ ਪ੍ਰਦਰਸ਼ਨਕਾਰੀ ਵਿਧਾਇਕਾ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਹਨ।

 

ਪਿਛਲੀ ਖ਼ਬਰ ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ ਅਗਲੀ ਖ਼ਬਰ ਪਰਵਿੰਦਰ ਝੋਟਾ ਕਤਲ ਵਿਰੁੱਧ ਲਾਹਨਤੀ ਪੱਤਰ ਦੇਣ ਜਾ ਰਹੇ ਜਨਤਕ ਆਗੂਆਂ ਨੂੰ ਪੁਲਿਸ ਨੇ ਰੋਕਿਆ