ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਮੈਂਬਰ ਭਾਨਾ ਸਿੱਧੂ ਨੇ ਸਥਾਨਕ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਲਾਹਨਤ ਪੱਤਰ ਦੇਣ ਲਈ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਦਿਨਾਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ ਅਤੇ ਸੱਥਾਂ ’ਚ ਝੋਟੇ ਦੇ ਪੋਸਟਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ/ਸ਼ਹਿਰਾਂ ’ਚੋਂ ਨੌਜਵਾਨ ਵੱਡੀ ਗਿਣਤੀ ’ਚ ਇੱਥੇ ਆ ਰਹੇ ਹਨ ਅਤੇ ਸਹੁੰ ਖਾ ਰਹੇ ਹਨ ਕਿ ਅੱਜ ਤੋਂ ਨਸ਼ੇ ਨਹੀਂ ਕਰਾਂਗੇ। ਭਾਨਾ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ’ਤੇ ਕਰੋੜਾਂ ਰੁਪਿਆ ਫੂਕ ਦਿੱਤਾ ਪਰ ਅਸਲ ਵਿਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਨਸ਼ਿਆਂ ਦੇ ਖ਼ਾਤਮੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ - ਭਾਨਾ ਸਿੱਧੂ
ਮਾਨਸਾ, 19 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਮੈਂਬਰ ਭਾਨਾ ਸਿੱਧੂ ਨੇ ਸਥਾਨਕ...
ਅਜੀਤ ਡੈਸਕ
19-10-2026