ਬਲਾਚੌਰ , 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਨਿਧੜਕ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜਾਰੀ ਪ੍ਰੋਗਰਾਮ ਤਹਿਤ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਇਨਸਾਫ ਪਸੰਦ ਜੱਥੇਬੰਦੀਆਂ ਵਲੋਂ ਹਲਕਾ ਵਿਧਾਇਕਾ ਬਲਾਚੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਵੇਸ਼ ਖੋਸਲਾ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਆਖਿਆ ਜੱਦੋ ਤੱਕ ਮਰਹੂਮ ਭਾਈ ਪਰਮਿੰਦਰ ਸਿੰਘ ਝੋਟੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀ ਮਿਲ ਜਾਂਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੁੱਖ ਮੰਤਰੀ ਅਤੇ ਸੂਬਾ ਪੁਲਿਸ ਮੁਖੀ ਤੋਂ ਅਸਤੀਫ਼ੇ ਦੀ ਮੰਗ ਕੀਤੀ ।ਅੰਤ ਵਿਚ ਇਕ ਮੰਗ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੇ ਸਪੁੱਤਰ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰ ਕਰਨ ਕਟਾਰੀਆ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਆਮ ਆਦਮੀ ਪਾਰਟੀ ਨੂੰ ਐਡਵੋਕੇਟ ਪ੍ਰਵੇਸ਼ ਖੋਸਲਾ, ਬਲਦੇਵ ਸਿੰਘ ਖੋਸਲਾ, ਅਮਰਜੀਤ ਸਿੰਘ ਮੰਢਿਆਣੀ, ਗੁਰਮੁੱਖ ਸਿੰਘ ਨੇ ਸੌੰਪਿਆ।
ਤਾਜ਼ਾ ਖ਼ਬਰਾਂ
Free
ਬਲਾਚੌਰ ਵਿਖੇ ਧਰਨਾ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਹੋਰ ਜੱਥੇਬੰਦੀਆਂ ਵਲੋਂ ਧਰਨਾ
ਬਲਾਚੌਰ , 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਐਂਟੀ ਡਰੱਗ ਟਾਸਕ ਫੋਰਸ ਦੇ ਨਿਧੜਕ ਆਗੂ ਪਰਵਿੰਦਰ ਸਿੰਘ ਝੋਟਾ ਦੇ...
ਅਜੀਤ ਡੈਸਕ
19-10-2026