ਅੰਮ੍ਰਿਤਸਰ, 20 ਅਕਤੂਬਰ - ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਅੱਜ ਤੋਂ ਡਰੋਨ, ਰਿਮੋਟ ਕੰਟਰੋਲ ਮਾਈਕ੍ਰੋਲਾਈਟ ਏਅਰਕ੍ਰਾਫਟ, ਪੈਰਾ-ਗਲਾਈਡਰ, ਪੈਰਾ-ਮੋਟਰ, ਹੈਂਡ ਗਲਾਈਡਰ, ਗਰਮ ਹਵਾ ਵਾਲੇ ਗੁਬਾਰੇ ਅਤੇ ਹੋਰ ਅਜਿਹੇ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਰਹੇਗੀ।
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਦੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਕਿਸੇ ਵੀ ਤਰ੍ਹਾਂ ਦੇ ਉੱਡਣ ਵਾਲੇ ਯੰਤਰ ਦੀ ਉਡਾਣ ਨਾ ਕਰਨ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਹਵਾਈ ਅੱਡਾ ਵਿਖੇ ਡਰੋਨ ਅਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਣ ’ਤੇ ਪਾਬੰਦੀ ਲਾਗੂ
ਅੰਮ੍ਰਿਤਸਰ, 20 ਅਕਤੂਬਰ - ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...
ਅਜੀਤ ਡੈਸਕ
20-10-2026