20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਟਿਆਲਾ ਦੀ ਸੀਜੇਐਮ ਅਦਾਲਤ ਦੇ ਫੈਸਲੇ ਨੂੰ ਸੈਸ਼ਨ ਕੋਰਟ ਵਿੱਚ ਚੁਣੌਤੀ ਦੇਣਗੇ ਸਿਮਰਜੀਤ ਸਿੰਘ ਬੈਂਸ

ਲੁਧਿਆਣਾ, 20 ਅਕਤੂਬਰ, (ਰੂਪੇਸ਼ ਕੁਮਾਰ) - ਮਾਣਹਾਨੀ ਦੇ ਮਾਮਲੇ ਵਿਚ ਪਟਿਆਲਾ ਦੀ ਸੀ.ਜੇ.ਐਮ. ਅਦਾਲਤ ਵਲੋਂ ਇਕ ਸਾਲ ਦੀ ਸੁਣਾਈ ਗਈ ਸਜ਼ਾ ਦੇ ਖਿਲਾਫ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਟਿਆਲਾ ਦੀ ਸੈਸ਼ਨ ਅਦਾਲਤ ਵਿਚ ਅਪੀਲ ਕਰਨਗੇ।

ਅਜੀਤ ਡੈਸਕ 20-10-2026

ਲੁਧਿਆਣਾ, 20 ਅਕਤੂਬਰ, (ਰੂਪੇਸ਼ ਕੁਮਾਰ) - ਮਾਣਹਾਨੀ ਦੇ ਮਾਮਲੇ ਵਿਚ ਪਟਿਆਲਾ ਦੀ ਸੀ.ਜੇ.ਐਮ. ਅਦਾਲਤ ਵਲੋਂ ਇਕ ਸਾਲ ਦੀ ਸੁਣਾਈ ਗਈ ਸਜ਼ਾ ਦੇ ਖਿਲਾਫ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਟਿਆਲਾ ਦੀ ਸੈਸ਼ਨ ਅਦਾਲਤ ਵਿਚ ਅਪੀਲ ਕਰਨਗੇ। ਸੀ.ਜੇ.ਐਮ. ਅਦਾਲਤ ਨੇ ਸਾਲ 2018 ਵਿਚ ਤਤਕਾਲੀਨ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਖਿਲਾਫ ਬੈਂਸ ਵਲੋਂ ਦਿੱਤੇ ਗਏ ਇਕ ਬਿਆਨ ਨਾਲ ਜੁੜੇ ਮਾਣਹਾਨੀ ਦੇ ਕੇਸ ਦੇ ਮਾਮਲੇ ਦੇ ਵਿਚ ਇਹ ਸਜ਼ਾ ਸੁਣਾਈ ਹੈ। 

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਅਤੇ ਸੀ.ਜੇ.ਐਮ. ਅਦਾਲਤ ਦੇ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਚੁਣੌਤੀ ਦੇਣਗੇ। ਬੈਂਸ ਨੇ ਸੀ.ਜੇ.ਐਮ. ਵਲੋਂ ਸੁਣਾਏ ਗਏ ਫੈਸਲੇ ’ਤੇ ਸਵਾਲ ਖੜੇ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਵੀ ਸ਼ਿਕਾਇਤ ਕਰਨ ਦੀ ਗੱਲ ਆਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਪਹਿਲੀ ਵਾਰ ਹੋਇਆ ਹੈ ਕਿ ਮਾਣਹਾਨੀ ਦੇ ਕੇਸ ਵਿਚ ਕਿਸੇ ਨੂੰ ਸਜ਼ਾ ਹੋਈ ਹੋਵੇ। ਹਾਲਾਂਕਿ ਬ੍ਰਹਮ ਮਹਿੰਦਰਾ ਦੇ ਵੀ ਕਾਂਗਰਸ ਵਿਚ ਹੋਣ ਬਾਰੇ ਬੈਂਸ ਨੇ ਕਿਹਾ ਕਿ ਉਹ ਆਪਣੇ ਪੱਖ ’ਤੇ ਕਾਇਮ ਹਨ ਅਤੇ ਉੱਪਰਲੀ ਅਦਾਲਤ ਵਿਚ ਅਪੀਲ ਕਰਨਗੇ। 

ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਨਾਲ ਲੱਗਦੀ ਦੇਸ਼ ਦੀ ਸਰਹੱਦੀ ਸੀ ਸੁਰੱਖਿਆ ਬੀ.ਐਸ.ਐਫ. ਕੋਲ ਹੈ। ਇਸੇ ਤਰ੍ਹਾਂ ਗੁਜਰਾਤ ਦਾ ਪੋਰਟ ਅਡਾਨੀ ਦੇ ਅੰਡਰ ਹੈ, ਜਿੱਥੋਂ ਨਸ਼ਾ ਆਉਂਦਾ ਹੈ। ਅਮਿਤ ਸ਼ਾਹ ਨੂੰ ਪਹਿਲਾਂ ਇਸ ਬਾਰੇ ਕਾਰਵਾਈ ਕਰਨੀ ਚਾਹੀਦੀ ਹੈ।

ਪਿਛਲੀ ਖ਼ਬਰ ਮਾਨਸਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਅਗਲੀ ਖ਼ਬਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ