20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅਜਨਾਲਾ ਵਿਖੇ...

ਅਜੀਤ ਡੈਸਕ 20-10-2026

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅਜਨਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਂਡ ਵਿਚ ਦੁਸਹਿਰੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿਨ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀI 

ਇਸ ਮੌਕੇ ਹੋਏ ਭਾਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਡੇ ਸਮਾਜ ਵਿਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰਦੇ ਹਨ I ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬਦੀ ਉੱਤੇ ਨੇਕੀ, ਝੂਠ ਉੱਤੇ ਸੱਚ ਅਤੇ ਅਨਿਆਂ ਉੱਤੇ ਨਿਆਂ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਰਾਹ ’ਤੇ ਚੱਲਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੇਰੀ ਕਾਮਨਾ ਹੈ ਕਿ ਅਜਨਾਲਾ ਸ਼ਹਿਰ ਤਰੱਕੀ ਕਰੇ, ਆਪਸੀ ਭਾਈਚਾਰਾ ਮਜ਼ਬੂਤ ਹੋਵੇ, ਵਪਾਰੀ ਖ਼ੁਸ਼ਹਾਲ ਹੋਣ ਅਤੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਕੇ ਤਰੱਕੀ ਕਰਨ। ਵਿਧਾਇਕ ਸ. ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਸ਼ਾਂਤੀ ਨਾਲ ਮਨਾਉਣ। ਸਮਾਗਮ ਦੌਰਾਨ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਤੇ ਐਡਵੋਕੇਟ ਸੰਦੀਪ ਕੌਸਲ ਸਮੇਤ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਰਾਮਲੀਲਾ ਦੇ ਪਾਤਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਤੋਂ ਇਲਾਵਾ ਨਿਊ ਸ਼ਿਵ ਸੰਕਟ ਡਰਾਮਾਟਿਕ ਕਲੱਬ ਦੇ ਪ੍ਰਧਾਨ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਪ੍ਰਵੀਨ ਕੁਮਾਰ ਅਰੋੜਾ ਨੂੰ ਕਲੱਬ ਦੀ ਤਰਫੋਂ 'ਰਾਮਲੀਲਾ ਗੌਰਵ ਸਨਮਾਨ' ਦੇ ਕੇ ਨਿਵਾਜਿਆ।

ਪਿਛਲੀ ਖ਼ਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ 'ਚ ਫੂਕਿਆ ਚਿੱਟਾ ਰਾਵਣ ਅਗਲੀ ਖ਼ਬਰ ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਫੂਕਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ, ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਗ੍...