20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਸੰਸਥਾਵਾਂ ਨੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਅਮਰਜੀਤ ਕੋਮਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸੇ ਸਬੰਧ ਵਿਚ ਸ੍ਰੀ ਪ੍ਰਤਾਪ ਧਰਮ ...

ਅਜੀਤ ਡੈਸਕ 20-10-2026

ਕਪੂਰਥਲਾ, 20 ਅਕਤੂਬਰ (ਅਮਰਜੀਤ ਕੋਮਲ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸੇ ਸਬੰਧ ਵਿਚ ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਜਿ. ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੇਵੀ ਤਲਾਬ ਕਪੂਰਥਲਾ ਵਿਚ ਕਰਵਾਏ ਗਏ ਸਮਾਗਮ ਦਾ ਉਦਘਾਟਨ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ ਨੇ ਕੀਤਾ | ਉਨ੍ਹਾਂ ਸੰਗਤਾਂ ਨੂੰ  ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੱਤੀ |

ਇਸੇ ਦੌਰਾਨ ਹੀ ਸ੍ਰੀ ਰਾਮ ਤੇ ਰਾਵਣ ਦੀ ਸੈਨਾ ਦਰਮਿਆਨ ਯੁੱਧ ਸਬੰਧੀ ਨਾਟਕ ਦਾ ਮੰਚਨ ਕੀਤਾ ਗਿਆ ਜਿਸ ਵਿਚ ਸ੍ਰੀ ਰਾਮ ਨੇ ਰਾਵਣ ਦਾ ਵੱਧ ਕੀਤਾ | ਇਸ ਉਪਰੰਤ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਜਲਾਏ ਗਏ | ਇਸਤੋਂ ਪਹਿਲਾਂ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਹਲਕਾ ਕਪੂਰਥਲਾ ਨੇ ਦੁਸਹਿਰੇ ਸਬੰਧੀ ਸਮਾਗਮ ਕਰਵਾਉਣ ਲਈ ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ਕਮੇਟੀ ਨੂੰ  ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ ਹੈ |

ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ  ਰੰਗਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ,  ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ਉੱਘੇ ਕਾਰੋਬਾਰੀ ਤਿਰਲੋਚਨ ਸਿੰਘ ਧਿੰਜਣ ਆਪ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਪਰਜਾਪਤ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਮੱਲ੍ਹੀ ਤੇ ਹੋਰ ਆਗੂਆਂ ਨੇ ਸੰਗਤਾਂ ਨੂੰ  ਦੁਸਹਿਰੇ ਦੀ ਵਧਾਈ ਦਿੱਤੀ

ਸਭਾ ਦੇ ਮੁੱਖ ਸਰਪ੍ਰਸਤ ਕਮਲਜੀਤ ਸਿੰਘ, ਚੇਅਰਮੈਨ ਕ੍ਰਿਸ਼ਨ ਲਾਲ ਸਰਾਫ, ਪ੍ਰਧਾਨ ਸੁਰਿੰਦਰ ਸ਼ਰਮਾ, ਮੁੱਖ ਕਨਵੀਨਰ ਰਜੇਸ਼ ਸੂਰੀ, ਜਨਰਲ ਸਕੱਤਰ ਰਜਿੰਦਰ ਵਰਮਾ, ਵਿੱਤ ਸਕੱਤਰ ਐਡਵੋਕੇਟ ਪੁਲਕਿਤ ਸੂਰੀ ਤੇ ਹੋਰ ਮੈਂਬਰਾਂ ਵਲੋਂ ਰਾਣਾ ਗੁਰਜੀਤ ਸਿੰਘ, ਦਵਿੰਦਰਪਾਲ ਸਿੰਘ ਰੰਗਾ, ਜਗਜੀਤ ਸਿੰਘ ਧਾਲੀਵਾਲ, ਗੁਰਪਾਲ ਸਿੰਘ ਇੰਡੀਅਨ, ਨਰਿੰਦਰ ਮਨਸੂ, ਉਮੇਸ਼ ਸ਼ਾਰਦਾ ਤੇ ਵੱਖ-ਵੱਖ ਰਾਜਸੀ ਤੇ ਧਾਰਮਿਕ ਜਥੇਬੰਦੀਆਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੂੰ  ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਕਸਬਾ ਸੜੋਆ ਵਿਖੇ ਅੱਜ ਦੁਸਿਹਰਾ ਉਤਸ਼ਵ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਅਗਲੀ ਖ਼ਬਰ ਵੇਰਕਾ 'ਚ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਦੁਸਹਿਰਾ