ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਸਮੀਰ ਥਾਪਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਭੁੱਲਰ, ਸਾਬਕਾ ਐਡੀਸ਼ਨਲ ਡਿਪਟੀ ਕਮਿਸ਼ਨਰ, ਦੀ ਨਿਗਰਾਨੀ ਹੇਠ ਐਸੋਸੀਏਸ਼ਨ ਦੀ ਚੋਣ ਕਰਵਾਈ ਗਈ। ਐਲਾਨੇ ਗਏ ਚੋਣ ਨਤੀਜਿਆਂ ਅਨੁਸਾਰ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ 42 ਵੋਟਾਂ ਵਿਚੋਂ 32 ਵੋਟਾਂ ਹਾਸਲ ਕਰਕੇ ਪ੍ਰਧਾਨ ਚੁਣੇ ਗਏ, ਜਦਕਿ ਉਨ੍ਹਾਂ ਦੇ ਵਿਰੋਧੀ ਦਲਬੀਰ ਸਿੰਘ ਨੂੰ 10 ਵੋਟਾਂ ਮਿਲੀਆਂ।
ਇੱਥੇ ਵਰਨਣਯੋਗ ਹੈ ਕਿ ਨਵੇਂ ਚੁਣੇ ਗਏ ਪ੍ਰਧਾਨ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ, ਕਪੂਰਥਲਾ ਰਿਆਸਤ ਦੇ ਮਹਾਰਾਜਾ ਜਗਤਜੀਤ ਸਿੰਘ ਦੇ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਦੀ ਚੋਣ ਨੂੰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਨਵੀਂ ਅਗਵਾਈ ਦੇ ਗਠਨ ਵਜੋਂ ਦੇਖਿਆ ਜਾ ਰਿਹਾ ਹੈ।
ਰਿਟਰਨਿੰਗ ਅਫ਼ਸਰ ਵਲੋਂ ਐਲਾਨੇ ਨਤੀਜਿਆਂ ਅਨੁਸਾਰ ਜਰਨੈਲ ਸਿੰਘ ਪੱਲੀ ਝਿੱਕੀ, ਚਰਨਜੀਤ ਕੌਰ ਅਤੇ ਕੁਲਜੀਤ ਸਿੰਘ ਨੂੰ ਤਿੰਨ ਉਪ ਪ੍ਰਧਾਨਾਂ ਵਜੋਂ ਚੁਣਿਆ ਗਿਆ। ਇਸੇ ਤਰ੍ਹਾਂ ਮੁਹੰਮਦ ਖਾਲਿਦ ਨੂੰ ਖ਼ਜ਼ਾਨਚੀ, ਜਦਕਿ ਮਨਮੋਹਨ ਸਿੰਘ ਅਤੇ ਪ੍ਰਦੀਪ ਕੁਮਾਰ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ।
ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਲਈ ਅੱਠ ਮੈਂਬਰਾਂ ਦੀ ਚੋਣ ਵੀ ਕੀਤੀ ਗਈ। ਇਨ੍ਹਾਂ ਵਿਚ ਹਰਜੀਤ ਸਿੰਘ, ਹਰਜੀਤ ਸਿੰਘ ਮਨੀ, ਸ਼ਰਮਾ, ਰਿਸ਼ੀਪਾਲ ਖਹਿਰਾ, ਪ੍ਰਵੀਨ ਕੁਮਾਰ, ਸ਼ਰਨਜੀਤ ਕੌਰ, ਅਨਵਰ ਅਤੇ ਸੁਖਵਿੰਦਰ ਕੌਰ ਦੇ ਨਾਮ ਸ਼ਾਮਿਲ ਹਨ।
ਇਸ ਮੌਕੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚੋਂ ਦੋ-ਦੋ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਦੀ ਮੌਜੂਦਗੀ ਵਿਚ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਗਈ।
ਤਾਜ਼ਾ ਖ਼ਬਰਾਂ
Free
ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਪ੍ਰਧਾਨ ਚੁਣੇ ਗਏ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਸਮੀਰ ਥਾਪਰ ਦੀ ਅਗਵਾਈ...
ਅਜੀਤ ਡੈਸਕ
21-10-2026