ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਨਿੱਘੀਆਂ ਵਧਾਈਆਂ ਦਿੱਤੀਆਂ ਹਨ। 'ਐਕਸ''ਤੇ ਲਿਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦੀ ਪ੍ਰਸ਼ਾਸਨਿਕ ਸੂਝ-ਬੂਝ ਨੇ ਭਾਰਤ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਇਆ ਹੈ। ਖਾਸ ਤੌਰ 'ਤੇ ਮਾਓਵਾਦ ਦੇ ਖ਼ਤਰੇ ਨੂੰ ਖਤਮ ਕਰਨ ਅਤੇ ਨਸ਼ਾ-ਮੁਕਤ ਸਮਾਜ ਦੇ ਸਾਡੇ ਸੁਪਨੇ ਨੂੰ ਅੱਗੇ ਵਧਾਉਣ ਵਿਚ ਉਨ੍ਹਾਂ ਦੀਆਂ ਸਫ਼ਲਤਾਵਾਂ ਕਾਬਿਲ-ਏ-ਤਾਰੀਫ਼ ਹਨ। ਮੈਂ ਕਾਮਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਵਿਚ ਲੰਬੀ ਅਤੇ ਸਿਹਤਮੰਦ ਉਮਰ ਨਸੀਬ ਹੋਵੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਨਿੱਘੀਆਂ ਵਧਾਈਆਂ ਦਿੱਤੀਆਂ ਹਨ। 'ਐਕਸ''ਤੇ ਲਿਖਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਵਧਾਈਆਂ।
ਅਜੀਤ ਡੈਸਕ
22-10-2026