ਚੰਡੀਗੜ੍ਹ, 22 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬ) ਦਾ ਤਿੰਨ ਮੈਂਬਰੀ ਵਫ਼ਦ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ, ਭਲਕੇ 23 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਦੇ ਨਾਲ ਸ. ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹਿਣਗੇ।