23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਦੂਜਾ ਦਿਨ

ਚੰਡੀਗੜ੍ਹ, 23 ਅਕਤੂਬਰ- ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਵਿਰੋਧੀ ਧਿਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ, ਨਸ਼ਿਆਂ ਦੇ ਕਾਰੋਬਾਰ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ- ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਵਿਰੋਧੀ ਧਿਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ, ਨਸ਼ਿਆਂ ਦੇ ਕਾਰੋਬਾਰ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਭਾਜਪਾ ਵੀ ਵਿਧਾਨ ਸਭਾ ਦਾ ਘਿਰਾਓ ਕਰੇਗੀ।

ਸਦਨ ਵਿਚ ਗਿਆਰਾਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਨਾਲ ਹੀ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਦੌਰਾਨ ਯੋਗ ਵੋਟਰਾਂ ਦੇ ਨਾਮ ਹਟਾਉਣ ਦੇ ਮੁੱਦੇ 'ਤੇ ਇਕ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਨੂੰ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।

ਪਿਛਲੀ ਖ਼ਬਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ’ਚ ਹੋ ਗਿਆ ਹੰਗਾਮਾ ਅਗਲੀ ਖ਼ਬਰ ਪੈਰਾ ਏਸ਼ਿਅਨ ਖੇਡਾਂ- ਭਾਰਤ ਨੇ ਅੱਜ ਜਿੱਤੇ ਦੋ ਸੋਨ ਤਗਮੇ