ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਝੋਟਾ ਐਕਸ਼ਨ ਕਮੇਟੀ ਦੇ ਮੈਂਬਰ ਮਾਨਿਕ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਠਿਤ ਕਮੇਟੀ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਨੂੰ ਲਿਖਤੀ ਮੰਗਾਂ ਮੰਨੀਆਂ ਹਨ, ਜਿਨ੍ਹਾਂ ’ਤੇ ਹੁਣ ਐਕਸ਼ਨ ਕਮੇਟੀ ਵਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਮੰਗਾਂ ਸਬੰਧੀ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਕਿਸੇ ਕਿਸਮ ਦੀ ਚਲਾਕੀ ਨਾ ਵਰਤੀ ਜਾਵੇ।
ਉਨ੍ਹਾਂ ਕਿਹਾ ਕਿ ਹੁਣ ਐਕਸ਼ਨ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਫਿਰ ਸਿੱਟ ਨਾਲ ਫਿਰ ਮੀਟਿੰਗ ਬਾਰੇ ਵਿਚਾਰਿਆ ਜਾਵੇਗਾ।