24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਸ਼ਹੂਰਾ ਦੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ, ਲੋਪੋਕੇ ਨੇ ਕੀਤਾ ਸਨਮਾਨ

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ)....

ਅਜੀਤ ਡੈਸਕ 24-10-2026

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਹਰਪਾਲ ਸਿੰਘ, ਬਲਹਾਰ ਸਿੰਘ, ਸ਼ਮਸ਼ੇਰ ਸਿੰਘ ਮੱਲੀ ਸਮੇਤ 25 ਪ੍ਰਮੁੱਖ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਇਹ ਪਰਿਵਾਰ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਮਾਮਲੇ ਨੂੰ ਲੈ ਕੇ ਸਰਕਾਰ ਦੀਆਂ ਨੀਤੀਆਂ ਤੋਂ ਖ਼ਫ਼ਾ ਸਨ।

ਪਿੰਡ ਸ਼ਹੂਰਾ ਵਿਖੇ ਮੱਲੀ ਪਰਿਵਾਰ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕੁਲਦੀਪ ਸਿੰਘ, ਸੁਬੇਗ ਸਿੰਘ, ਅਜੈਬ ਸਿੰਘ, ਸ਼ਮਸ਼ੇਰ ਸਿੰਘ, ਦਲਬੀਰ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਅੰਮ੍ਰਿਤ ਸਿੰਘ ਗੁਰਦਿੱਤ ਸਿੰਘ, ਮੇਜਰ ਸਿੰਘ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫ਼ਲਰ ਪਾ ਕੇ ਸਨਮਾਨਿਤ ਕੀਤਾ ਅਤੇ ਨਿੱਘਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੀ ਅਸਲ ਹਿਤੈਸ਼ੀ ਪਾਰਟੀ ਹੈ। ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਡੱਲੇਕੇ, ਸਾਬਕਾ ਸਰਪੰਚ ਚਰਨਜੀਤ ਸਿੰਘ ਡੱਲੇਕੇ, ਸਰਪੰਚ ਗੁਰਸੇਵਕ ਸਿੰਘ ਗੈਵੀ, ਬਿਕਰਮਜੀਤ ਸਿੰਘ ਡੱਲੇਕੇ, ਡਾ. ਸ਼ਰਨਜੀਤ ਸਿੰਘ ਲੋਪੋਕੇ, ਪੀ.ਏ ਸੁਖਬੀਰ ਸਿੰਘ ਲੋਪੋਕੇ ਆਦਿ ਹਾਜ਼ਰ ਸਨ। 

ਪਿਛਲੀ ਖ਼ਬਰ ਫਿਰੋਜ਼ਪੁਰ ’ਚ ਤੇਜ਼ ਹਵਾ ਦੇ ਨਾਲ ਹੋਈ ਗੜੇਮਾਰੀ ਨਾਲ ਕਿਸਾਨਾਂ ਤੇ ਆੜ੍ਹਤੀਆਂ ਦੇ ਸੁੱਕੇ ਸਾਹ ਅਗਲੀ ਖ਼ਬਰ ਕੇਂਦਰੀ ਜ਼ੇਲ੍ਹ ਦੇ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਹੋਈ ਮੌਤ