24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਤਹਿਤ ਮਹਾਨ ਸਮਾਗਮ

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ....

ਅਜੀਤ ਡੈਸਕ 24-10-2026

ਚੋਗਾਵਾਂ/ਅੰਮ੍ਰਿਤਸਰ, 24 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਇਕ ਮਹਾਨ ਗੁਰਮਤਿ ਸਮਾਗਮ ਅਤੇ ਭਾਰੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

ਇਸ ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਦੇ ਭਾਰੀ ਉਤਸ਼ਾਹ ਸਦਕਾ 133 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ (ਅੰਮ੍ਰਿਤ) ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਮਾਣ ਹਾਸਲ ਕੀਤਾ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤ ਛਕ ਕੇ ਗੁਰੂ-ਚਰਨਾਂ ਨਾਲ ਜੁੜਨ ਵਾਲੇ ਸਾਰੇ ਪ੍ਰਾਣੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।

ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ, ਧਰਮ ਪ੍ਰਚਾਰ ਕਮੇਟੀ ਦੇ ਭਗਵੰਤ ਸਿੰਘ ਧੰਗੇੜਾ, ਸਕੱਤਰ ਸੁਖਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਬਲਵਿੰਦਰ ਕੌਰ ਲੋਪੋਕੇ ਅਤੇ ਰਣਬੀਰ ਸਿੰਘ ਰਾਣਾ ਲੋਪੋਕੇ ਸਮੇਤ ਪ੍ਰਮੁੱਖ ਸਿੱਖ ਆਗੂਆਂ ਨੇ ਵੀ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਅੰਮ੍ਰਿਤਧਾਰੀ ਜੀਵਨ ਅਪਣਾਉਣ ਦੀ ਪ੍ਰੇਰਨਾ ਦਿੱਤੀ। ਧਾਰਮਿਕ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਵਲੋਂ ਵਾਰਾਂ ਅਤੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ, ਬਾਬਾ ਰਤਨ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਗੁਰਦੁਆਰਾ ਗੁਰੂਸਰ ਬਰਾੜ ਦੇ ਹੈੱਡ ਗ੍ਰੰਥੀ ਬਾਬਾ ਨਿਰਵੈਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਗੁਰਭੇਜ ਸਿੰਘ ਚਵਿੰਡਾ, ਗੁਰਮੇਜ ਸਿੰਘ ਚਵਿੰਡਾ ਅਤੇ ਪ੍ਰਚਾਰਕ ਗੁਰਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ 'ਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਹੋਰ ਪਤਵੰਤਿਆਂ ਨੂੰ ਖਾਸ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਭਾਜਪਾ ਦੇ ਟਕਸਾਲੀ ਆਗੂ ਡਾ. ਸ਼ਾਮ ਲਾਲ ਗੋੜ ਨੇ ਭਾਜਪਾ ਨੂੰ ਕਿਹਾ ਅਲਵਿਦਾ ਅਗਲੀ ਖ਼ਬਰ ਈ.ਟੀ.ਓ. ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 1500 ਪਰਿਵਾਰਾਂ ਨੂੰ ਮਾਲਕਾਨਾ ਹੱਕਾਂ ਦੇ ਕਾਗਜ਼ ਸੌਂਪੇ ਗਏ