ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਰਿਆਸਤੀ ਸ਼ਹਿਰ ਨਾਭਾ ਸਥਿਤ ਮਲਕੀਤ ਕੰਬਾਈਨ ਇੰਡਸਟਰੀ ਪਹੁੰਚੇ ਜਿੱਥੇ ਉਨ੍ਹਾਂ ਪੰਜਾਬ ਦੀ ਖੇਤੀ ਮਸ਼ੀਨਰੀ ਸਨਅਤ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੀਨ ਤੋਂ ਆਉਣ ਵਾਲੀਆਂ ਕੰਬਾਈਨਾਂ ਅਤੇ ਖੇਤੀ ਮਸ਼ੀਨਰੀ ’ਤੇ ਘੱਟੋ-ਘੱਟ 100 ਫ਼ੀਸਦੀ ਟੈਕਸ ਲਗਾਇਆ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੇ ਘਰੇਲੂ ਉਦਯੋਗਾਂ ਨੂੰ ਮੁਕਾਬਲੇ ਵਿਚ ਟਿਕੇ ਰਹਿਣ ਦਾ ਮੌਕਾ ਮਿਲ ਸਕੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀ ਮਿਹਨਤ ਅਤੇ ਤਜਰਬੇ ਨਾਲ ਖੇਤੀਬਾੜੀ ਦੇ ਸੰਦ ਅਤੇ ਕੰਬਾਈਨਾਂ ਤਿਆਰ ਕਰ ਰਹੇ ਹਨ, ਦੇ ਬਾਵਜੂਦ ਵਿਦੇਸ਼ੀ ਮਸ਼ੀਨਰੀ ਨਾਲ ਮੁਕਾਬਲਾ ਕਰਨਾ ਉਨ੍ਹਾਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸਨਅਤ ਦੇ ਹਿੱਤਾਂ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਚੀਨ ਤੋਂ ਆਉਣ ਵਾਲੀ ਖੇਤੀ ਮਸ਼ੀਨਰੀ ’ਤੇ ਵੱਡਾ ਟੈਕਸ ਲਗਾਉਣ ਦੀ ਮੰਗ ਉਠਾਵੇ।
ਤਾਜ਼ਾ ਖ਼ਬਰਾਂ
Free
ਚੀਨ ਤੋਂ ਆਉਣ ਵਾਲੀ ਖੇਤੀ ਮਸ਼ੀਨਰੀ ’ਤੇ 100 ਫ਼ੀਸਦੀ ਟੈਕਸ ਲਗਾਇਆ ਜਾਵੇ - ਪ੍ਰਤਾਪ ਸਿੰਘ ਬਾਜਵਾ
ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ) - ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ...
ਅਜੀਤ ਡੈਸਕ
25-10-2026