ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ)- ਮਾਨਸਾ ਦੇ ਚਰਚਿਤ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਇੰਨਸਾਫ਼ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੂਧਲ ਵਿਖੇ ਕਿਸਾਨਾਂ ਤੇ ਆਮ ਲੋਕਾਂ ਦਾ ਵੱਡਾ ਜਨਤਕ ਇਕੱਠ ਕੀਤਾ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਨਸ਼ਾ ਤਸਕਰਾਂ, ਸਿਆਸਤਦਾਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।