25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੋਗਾ ਵਿਚ ਅੰਨ੍ਹੇਵਾਹ ਗੋਲੀਬਾਰੀ, ਤਿੰਨ ਤੋਂ ਚਾਰ ਵਿਅਕਤੀ ਜ਼ਖ਼ਮੀ

ਮੋਗਾ, 25 ਅਕਤੂਬਰ- ਮੋਗਾ ਵਿਚ ਸ਼ਾਮ ਸਮੇਂ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ...

ਅਜੀਤ ਡੈਸਕ 25-10-2026
ਮੋਗਾ, 25 ਅਕਤੂਬਰ- ਮੋਗਾ ਵਿਚ ਸ਼ਾਮ ਸਮੇਂ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ ਤਿੰਨ ਤੋਂ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਮੁੱਢਲੀ ਜਾਣਕਾਰੀ ਮਿਲੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਗਾ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਇਲਾਕੇ ਨੂੰ ਸੁਰੱਖਿਅਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮੋਗਾ ਦੇ ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਨੂੰ ਸ਼ਾਮ ਸਮੇਂ ਇਸ ਘਟਨਾ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ਦਾ ਜਾਇਜ਼ਾ ਲਿਆ।
 
ਐੱਸ.ਐੱਸ.ਪੀ. ਅਨੁਸਾਰ, ਮੁੱਢਲੀ ਜਾਣਕਾਰੀ ਮੁਤਾਬਕ ਪੰਜ ਵਿਅਕਤੀ ਉੱਥੇ ਬੈਠੇ ਹੋਏ ਸਨ। ਇਸ ਦੌਰਾਨ ਇਕ ਗੱਡੀ ਮੌਕੇ ’ਤੇ ਆ ਕੇ ਰੁਕੀ, ਜਿਸ ਵਿਚੋਂ ਗੋਲੀਬਾਰੀ ਕੀਤੀ ਗਈ। ਗੋਲੀਬਾਰੀ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵਲੋਂ ਮੁੱਢਲੀ ਜਾਂਚ ਦੌਰਾਨ ਕਾਲੇ ਰੰਗ ਦੀ ਸਕਾਰਪੀਓ ਗੱਡੀ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਦੀ ਭਾਲ ਅਤੇ ਘਟਨਾ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
 
ਐੱਸ.ਐੱਸ.ਪੀ. ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਹੁਣ ਤੱਕ ਤਿੰਨ ਖੋਲ ਬਰਾਮਦ ਹੋਏ ਹਨ ਅਤੇ ਪੁਲਿਸ ਵਲੋਂ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫੋਰੈਂਸਿਕ ਟੀਮ ਦੇ ਮੌਕੇ ’ਤੇ ਪਹੁੰਚਣ ਤੋਂ ਬਾਅਦ ਘਟਨਾ ਨਾਲ ਸਬੰਧਤ ਹੋਰ ਸਬੂਤ ਵਿਗਿਆਨਕ ਢੰਗ ਨਾਲ ਇਕੱਠੇ ਕੀਤੇ ਜਾਣਗੇ, ਤਾਂ ਜੋ ਗੋਲੀਬਾਰੀ ਦੇ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਕੁਝ ਵਿਅਕਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਇਨ੍ਹਾਂ ਬਿਆਨਾਂ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਜਾਂਚ ਅੱਗੇ ਵਧਾ ਰਹੀ ਹੈ। ਗੋਲੀਬਾਰੀ ਪਿੱਛੇ ਕੀ ਕਾਰਨ ਸੀ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕੌਣ ਸਨ, ਇਸ ਬਾਰੇ ਅਜੇ ਜਾਂਚ ਜਾਰੀ ਹੈ।
 
ਐੱਸ.ਐੱਸ.ਪੀ. ਨੇ ਭਰੋਸਾ ਦਿੱਤਾ ਕਿ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਫਰਾਂਸ ’ਚ ਪ੍ਰਦਰਸ਼ਨਾਂ ਦੌਰਾਨ 1,000 ਲੋਕ ਹਿਰਾਸਤ ’ਚ ਲਏ ਅਗਲੀ ਖ਼ਬਰ PM ਮੋਦੀ ਦੇ ਪਿਤਾ ਬਾਰੇ ਖੜਗੇ ਦੀ ਟਿੱਪਣੀ ’ਤੇ ਸਿਆਸੀ ਵਿਵਾਦ, ਭਾਜਪਾ ਆਗੂਆਂ ਨੇ ਜਤਾਇਆ ਵਿਰੋਧ