26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵੇਣੂਗੋਪਾਲ ਵਲੋਂ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਅੱਜ ਪੰਜਾਬ ਕਾਂਗਰਸ ਭਵਨ...

ਅਜੀਤ ਡੈਸਕ 26-10-2026

ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।

ਪਿਛਲੀ ਖ਼ਬਰ ਨਗਰ ਕੀਰਤਨ ਦੌਰਾਨ ਹਵਾਈ ਜਹਾਜ ਵਲੋਂ ਫੁੱਲਾਂ ਦੀ ਵਰਖਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਕੀਤਾ ਸਵਾਗਤ