26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਹਾਰਿਸ਼ੀ ਵਾਲਮੀਕਿ ਜੈਯੰਤੀ ਮੌਕੇ ਗੁਰੂ ਹਰਸਹਾਏ ਵਿਚ ਕੱਢੀ ਸ਼ੋਭਾ ਯਾਤਰਾ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 26 ਅਕਤੂਬਰ (ਕਪਿਲ ਕੰਧਾਰੀ)- ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ’ਤੇ ਗੁਰੂ ਹਰਸਹਾਏ ਸ਼ਹਿਰ ਦੇ....

ਅਜੀਤ ਡੈਸਕ 26-10-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 26 ਅਕਤੂਬਰ (ਕਪਿਲ ਕੰਧਾਰੀ)- ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਪਵਿੱਤਰ ਮੌਕੇ ’ਤੇ ਗੁਰੂ ਹਰਸਹਾਏ ਸ਼ਹਿਰ ਦੇ ਆਦਰਸ਼ ਨਗਰ ਵਿਖੇ ਸਥਿਤ ਮੰਦਰ ਦੇ ਪ੍ਰਬੰਧਕਾਂ ਵਲੋਂ ਸ਼ਹਿਰ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ਼ਰਧਾਲੂਆਂ ਨੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।

ਸ਼ੋਭਾ ਯਾਤਰਾ ਦੌਰਾਨ ਵਿਸ਼ੇਸ਼ ਤੌਰ ’ਤੇ ਨਗਰ ਕੌਂਸਲ ਗੁਰੂ ਹਰਸਹਾਏ ਦੀ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਕੌਂਸਲਰ ਬ੍ਰਿਜ ਭੂਸ਼ਨ ਭਾਰਦਵਾਜ, ਸਮਾਜ ਸੇਵੀ ਜੋਨੀ ਆਵਲਾ, ਬੂੜ ਚੰਦ ਬਿੰਦਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਰਮਨ ਸ਼ਰਮਾ, ਆਰ. ਕੇ. ਚੌਧਰੀ, ਅਤੇ ਅਨਿਲ ਹਾਂਡਾ ਨੇ ਸ਼ਿਰਕਤ ਕੀਤੀ।ਇਸ ਮੌਕੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਤੇਜਪਾਲ, ਸੋਨੂ ਅਤੇ ਰਾਕੇਸ਼ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਏਕਤਾ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸ਼ੋਭਾ ਯਾਤਰਾ ਨੇ ਸ਼ਹਿਰ ਵਿਚ ਧਾਰਮਿਕ ਮਾਹੌਲ ਸਿਰਜਿਆ ਅਤੇ ਸ਼ਰਧਾਲੂਆਂ ਨੇ ਮਹਾਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਸਿਹਤ ਕਾਰਨਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਜ਼ਿੰਮੇਵਾਰੀ ਛੱਡਣ ਦੀ ਕੀਤੀ ਅ...