27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਹੱਦੀ ਪਿੰਡ ਸਾਰੰਗੜਾ 'ਚ ਪੁਰਾਣੀ ਰੰਜਿਸ਼ ਕਾਰਨ ਘਰਾਂ 'ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼

ਚੋਗਾਵਾਂ/ਅੰਮ੍ਰਿਤਸਰ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਚੌਂਕੀ ਕੱਕੜ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ...

ਅਜੀਤ ਡੈਸਕ 27-10-2026

ਚੋਗਾਵਾਂ/ਅੰਮ੍ਰਿਤਸਰ, 27 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਚੌਂਕੀ ਕੱਕੜ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਭਾਰੀ ਤਕਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਝਗੜੇ ਦੌਰਾਨ ਘਰਾਂ 'ਤੇ ਹਮਲਾ ਕਰਕੇ ਗੋਲੀਆਂ ਚਲਾਉਣ ਅਤੇ ਦਾਤਰ-ਕਿਰਪਾਨਾਂ ਦੀ ਵਰਤੋਂ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਾਰੰਗੜਾ ਦੇ ਨਿਵਾਸੀ ਗੁਲਜਾਰ ਸਿੰਘ, ਦਇਆ ਸਿੰਘ ਅਤੇ ਰਾਂਝਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਦੇ ਹੀ ਸਾਹਿਬ ਸਿੰਘ, ਭਿੰਦਾ ਸਿੰਘ, ਰਜਿੰਦਰ ਸਿੰਘ, ਗੁਰਦੇਵ ਸਿੰਘ ਅਤੇ ਰਿੰਕੂ ਸਿੰਘ ਆਦਿ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਬੀਤੀ ਰਾਤ ਉਨ੍ਹਾਂ ਦੇ ਘਰਾਂ 'ਤੇ ਇੱਟਾਂ-ਰੋੜਿਆਂ, ਦਾਤਰ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰਣਜੀਤ ਸਿੰਘ ਨਾਮਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੀੜਤ ਪਰਿਵਾਰ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਹਮਲਾਵਰਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਨੇ ਘਰ ਦੇ ਅੰਦਰ ਲੁਕ ਕੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਤੁਰੰਤ ਪੁਲਿਸ ਥਾਣਾ ਲੋਪੋਕੇ ਅਤੇ ਚੌਂਕੀ ਕੱਕੜ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ, ਪਰ ਮੌਕੇ 'ਤੇ ਪੁਲਿਸ ਨਹੀਂ ਪਹੁੰਚੀ। ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ, ਵਿਰੋਧੀ ਧਿਰ ਦੇ ਦਵਿੰਦਰ ਸਿੰਘ, ਸੰਗਤ ਸਿੰਘ ਅਤੇ ਹੋਰਨਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮਾਮੂਲੀ ਲੜਾਈ ਅਤੇ ਪਰਿਵਾਰਕ ਝਗੜਾ ਹੈ। ਘਟਨਾ ਦੌਰਾਨ ਕੋਈ ਗੋਲੀ ਨਹੀਂ ਚਲਾਈ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦਾ ਹੀ ਇਕ ਵਿਅਕਤੀ ਜਾਣਬੁੱਝ ਕੇ ਉਨ੍ਹਾਂ ਦੇ ਪਰਿਵਾਰ ਵਿਚ ਫਿੱਕ ਪੁਆ ਰਿਹਾ ਹੈ ਅਤੇ ਮਾਮਲੇ ਨੂੰ ਤੂਲ ਦੇ ਰਿਹਾ ਹੈ।
ਇਸ ਸੰਬੰਧੀ ਜਦੋਂ ਥਾਣਾ ਲੋਪੋਕੇ ਦੇ ਮੁਖੀ ਜਸਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਇਸ ਮਾਮਲੇ ਸੰਬੰਧੀ ਦਰਖਾਸਤ ਪਹੁੰਚ ਚੁੱਕੀ ਹੈ। ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਛਾਣਬੀਨ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ 28 ਅਕਤੂਬਰ ਨੂੰ ਦਿੜ੍ਹਬਾ ਵਿਖੇ ਦੇਣਗੇ ਧਰਨਾ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਉਦਘਾਟਨੀ ਮੁਕਾਬਲਾ - ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖਿਡਾਰੀਆਂ ਨਾਲ ਕੀਤੀ ਜਾਣ ਪਹਿਚਾਣ