27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਫਿਰੋਜ਼ਪੁਰ ’ਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਫਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ) – ਫਿਰੋਜ਼ਪੁਰ ਸ਼ਹਿਰ ਵਿਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਅਨਮੋਲ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ...

ਅਜੀਤ ਡੈਸਕ 27-10-2026

ਫਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ) – ਫਿਰੋਜ਼ਪੁਰ ਸ਼ਹਿਰ ਵਿਚ ਦਿਨ-ਦਿਹਾੜੇ 20 ਸਾਲਾ ਨੌਜਵਾਨ ਅਨਮੋਲ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੰਡ ਅੱਛੇ ਵਾਲਾ ਦਾ ਰਹਿਣ ਵਾਲਾ ਸੀ ਅਤੇ ਮਿਸਤਰੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ, ਉਹ ਕੇ.ਵੀ.ਐੱਮ. ਕਲੋਨੀ ਵਿਚ ਕੰਮ ਕਰ ਰਿਹਾ ਸੀ, ਜਿੱਥੋਂ ਦੁਪਹਿਰ ਕਰੀਬ 12 ਵਜੇ ਦੋ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਏ।ਬਾਅਦ ਵਿਚ ਕਿਲੇ ਵਾਲਾ ਚੌਕ ਨੇੜੇ ਸੁੰਨਸਾਨ ਥਾਂ ’ਤੇ ਝਾੜੀਆਂ ਵਿਚ ਜ਼ਖ਼ਮੀ ਹਾਲਤ ਵਿਚ ਮਿਲੇ ਅਨਮੋਲ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਡੀ.ਐੱਸ.ਪੀ. ਦਿਹਾਤੀ ਕਰਨ ਸ਼ਰਮਾ ਅਨੁਸਾਰ, ਮੁੱਢਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਵਲੋਂ ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਵਾਰਦਾਤ ਵਿਚ ਜੇਕਰ ਹੋਰ ਕੋਈ ਵਿਅਕਤੀ ਸ਼ਾਮਿਲ ਪਾਇਆ ਗਿਆ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਅਗਲੀ ਖ਼ਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਕੀਤੀ ਮੁਲਾਕਾਤ