ਜਲੰਧਰ, 26 ਅਕਤੂਬਰ (ਦਵਿੰਦਰ)- ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਜਲੰਧਰ ਵਿਚ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਟਨ ਪਾਰਕ ਜਲੰਧਰ ਵਿਖੇ ਇਸਦਾ ਉਦਘਾਟਨ ਕੀਤਾ।
ਮਲੇਸ਼ੀਆ ਅਤੇ ਚੀਨ ਵਿਚਕਾਰ ਪਹਿਲਾ ਮੈਚ ਹੋਵੇਗਾ। ਮੁੱਖ ਮੰਤਰੀ ਮਾਨ ਨੇ ਨਵੇਂ ਸਟੇਡੀਅਮ ਦਾ ਉਦਘਾਟਨ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿਚ ਇੰਨੀ ਵੱਡੀ ਪੁਰਸ਼ ਹਾਕੀ ਚੈਂਪੀਅਨਸ਼ਿਪ ਹੋ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਟੂਰਨਾਮੈਂਟ ਦਾ ਉਦਘਾਟਨ ਕਰਨਗੇ, ਜੋ ਕਿ ਬਰਟਨ ਪਾਰਕ ਦੇ ਸੁਰਜੀਤ ਹਾਕੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਭਾਰਤ, ਮਲੇਸ਼ੀਆ, ਜਾਪਾਨ, ਕੋਰੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਇਸ ਮੁਕਾਬਲੇ ਵਿਚ ਹਿੱਸਾ ਲੈ ਰਹੀਆਂ ਹਨ।