ਤਲਵੰਡੀ ਸਾਬੋ (ਬਠਿੰਡਾ), 28 ਅਕਤੂਬਰ (ਰਣਜੀਤ ਸਿੰਘ ਰਾਜੂ) - ਬੀਤੇ ਦਿਨੀਂ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਇਨਸਾਫ਼ ਲਈ ਲੜੀ ਜਾ ਰਹੀ ਲੜਾਈ ਦਰਮਿਆਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਮੁੱਚੇ ਸੂਬੇ ਦੇ ਪੁਲਿਸ ਥਾਣਿਆਂ ਦੇ ਘਿਰਾਓ ਦੇ ਸੱਦੇ ਤਹਿਤ ਜਥੇਬੰਦੀ ਦੀ ਸਥਾਨਕ ਇਕਾਈ ਵਲੋਂ ਥਾਣਾ ਤਲਵੰਡੀ ਸਾਬੋ ਅੱਗੇ ਧਰਨਾ ਦਿੱਤਾ ਗਿਆ।ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਜਥੇਬੰਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਇਨਸਾਫ਼ ਦੀ ਲੜਾਈ ਚ ਮੋਢੇ ਨਾਲ ਮੋਢਾ ਜੋੜ ਕੇ ਲੜੇਗੀ।
ਤਾਜ਼ਾ ਖ਼ਬਰਾਂ
Free
ਝੋਟਾ ਹੱਤਿਆਕਾਂਡ :- ਭਾਕਿਯੂ ਉਗਰਾਹਾਂ ਨੇ ਘੇਰਿਆ ਤਲਵੰਡੀ ਸਾਬੋ ਥਾਣਾ
ਤਲਵੰਡੀ ਸਾਬੋ (ਬਠਿੰਡਾ), 28 ਅਕਤੂਬਰ (ਰਣਜੀਤ ਸਿੰਘ ਰਾਜੂ) - ਬੀਤੇ ਦਿਨੀਂ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ...
ਅਜੀਤ ਡੈਸਕ
28-10-2026