ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਦੁਬਾਰਾ ਫਿਰ ਟਿਕਟ ਦੇ ਕੇ ਨਿਵਾਜਿਆ ਹੈ ਅਤੇ ਇਸ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਅੱਜ ਜਾਰੀ ਕੀਤੀ ਕਿ ਸੂਚੀ ਵਿਚ 31 ਨੰਬਰ 'ਤੇ ਸ਼ਾਮਿਲ ਹੈ। ਇਸ ਦਾ ਪਤਾ ਲੱਗਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਫੈਲ ਗਈ। ਵਰਨਣਯੋਗ ਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਹਰਾਇਆ ਸੀ। ਇਸ ਵਾਰ ਵੀ ਇਨ੍ਹਾਂ ਦੋਵਾਂ ਉਮੀਦਵਾਰਾਂ ਵਿਚ ਗਹਿਗੱਚ ਮੁਕਾਬਲਾ ਹੋਣ ਦੀ ਉਮੀਦ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਰੋਜ਼ੀ ਬਰਕੰਦੀ ਹੀ ਉਮੀਦਵਾਰ ਹੋਣਗੇ। ਜਦ ਕਿ ਕਾਂਗਰਸ ਪਾਰਟੀ ਦੇ ਅੱਧੀ ਦਰਜਨ ਤੋਂ ਵੱਧ ਉਮੀਦਵਾਰ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੁੜ ਉਤਾਰਿਆ ਚੋਣ ਮੈਦਾਨ ਚ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਮੌਜੂਦਾ ਵਿਧਾਇਕ...
ਅਜੀਤ ਡੈਸਕ
31-10-2026