31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਰਵਾਲਾ ਸੜਕ ’ਤੇ ਦਰਦਨਾਕ ਹਾਦਸਾ, ਟਰੱਕ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

ਡੇਰਾਬੱਸੀ, 31 ਅਕਤੂਬਰ (ਗੁਰਮੀਤ ਸਿੰਘ)-ਬਰਵਾਲਾ ਸੜਕ ’ਤੇ ਸ਼ੁੱਕਰਵਾਰ ਰਾਤ ਕਰੀਬ ਪੌਣੇ 9 ਵਜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਹਾਦਸੇ ਵਿਚ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਪਛਾਣ 49 ਸਾਲਾ ਰੇਨੂ ਖੁਸ਼ਵਾਹ ਵਾਸੀ ਬਾਲਾ ਜੀ ਨਗਰ (ਡੇਰਾਬੱਸੀ) ਵਜੋਂ ....

ਅਜੀਤ ਡੈਸਕ 31-10-2026

ਕਰਵਾ ਚੌਥ ਦੀ ਮਹਿੰਦੀ ਤੇ ਚੂੜੀਆਂ ਪਾਈ ਰੇਨੂ ਨੇ ਮੌਕੇ ’ਤੇ ਤੋੜਿਆ ਦਮ, ਪਤੀ ਵਾਲ-ਵਾਲ ਬਚਿਆ
ਡੇਰਾਬੱਸੀ, 31 ਅਕਤੂਬਰ (ਗੁਰਮੀਤ ਸਿੰਘ)-ਬਰਵਾਲਾ ਸੜਕ ’ਤੇ ਸ਼ੁੱਕਰਵਾਰ ਰਾਤ ਕਰੀਬ ਪੌਣੇ 9 ਵਜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਹਾਦਸੇ ਵਿਚ ਵਾਲ-ਵਾਲ ਬਚ ਗਿਆ। ਮ੍ਰਿਤਕ ਦੀ ਪਛਾਣ 49 ਸਾਲਾ ਰੇਨੂ ਖੁਸ਼ਵਾਹ ਵਾਸੀ ਬਾਲਾ ਜੀ ਨਗਰ (ਡੇਰਾਬੱਸੀ) ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰੇਨੂ ਆਪਣੇ ਪਤੀ ਦਿਨੇਸ਼ ਨਾਲ ਮੋਟਰਸਾਈਕਲ ’ਤੇ ਡੇਰਾਬੱਸੀ ਵੱਲ ਆ ਰਹੀ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇਕ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਸੜਕ ’ਤੇ ਡਿੱਗ ਪਏ। ਇਸ ਦੌਰਾਨ ਰੇਨੂ ਟਰੱਕ ਦੀ ਲਪੇਟ ਵਿਚ ਆ ਗਈ ਅਤੇ ਟਰੱਕ ਦੇ ਪਿਛਲੇ ਟਾਇਰ ਉਸ ਉੱਪਰੋਂ ਲੰਘ ਗਏ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਲੋਕਾਂ ਨੇ ਉਸ ਨੂੰ ਮੀਟ ਮਾਰਕੀਟ ਨੇੜਿਓਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਹਾਦਸੇ ਕਾਰਨ ਸੜਕ ’ਤੇ ਜਾਮ ਲੱਗ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਵਾਜਾਈ ਬਹਾਲ ਕਰਵਾਈ।

ਏ.ਐਸ.ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਔਰਤ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ।

ਇਸ ਹਾਦਸੇ ਦਾ ਸਭ ਤੋਂ ਭਾਵੁਕ ਪਹਿਲੂ ਇਹ ਰਿਹਾ ਕਿ ਰੇਨੂ ਦੇ ਹੱਥਾਂ ’ਤੇ ਕਰਵਾ ਚੌਥ ਦੀ ਮਹਿੰਦੀ ਲੱਗੀ ਹੋਈ ਸੀ ਅਤੇ ਉਸ ਨੇ ਚੂੜੀਆਂ ਵੀ ਪਾਈਆਂ ਹੋਈਆਂ ਸਨ। ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਵਾਲੀ ਰੇਨੂ ਦਾ ਪਤੀ ਤਾਂ ਹਾਦਸੇ ਵਿਚ ਬਚ ਗਿਆ, ਪਰ ਉਹ ਖੁਦ ਜ਼ਿੰਦਗੀ ਦੀ ਜੰਗ ਹਾਰ ਗਈ। ਇਸ ਦਰਦਨਾਕ ਘਟਨਾ ਨੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਵੀ ਭਾਵੁਕ ਕਰ ਦਿੱਤਾ।

ਪਿਛਲੀ ਖ਼ਬਰ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ’ਚ ਭਾਰਤ ਦਾ ਕਬਜ਼ਾ, ਫਾਈਨਲ ’ਚ ਯੂਗਾਂਡਾ ਨੂੰ 35-15 ਨਾਲ ਹਰਾਇਆ ਅਗਲੀ ਖ਼ਬਰ ਮਾਨਾਂਵਾਲਾ ਵਿਖੇ ਦੋ ਰੋਜ਼ਾ ਰੈਣ ਸੁਬਾਈ ਕੀਰਤਨ ਦਰਬਾਰ ਦੀ ਸ਼ੁਰੂਆਤ