ਸ੍ਰੀ ਚਮਕੌਰ ਸਾਹਿਬ (ਰੂਪਨਗਰ), 1 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ–ਸਿਹਤਮੰਦ ਪੰਜਾਬ ਦੇ ਸੰਕਲਪ ਤਹਿਤ ਅੱਜ ਸ੍ਰੀ ਚਮਕੌਰ ਸਾਹਿਬ ਤੋ ਨਸ਼ਿਆਂ ਵਿਰੁੱਧ ਜਾਗਰੂਕਤਾ ਮੋਟਰਸਾਈਕਲ ਰੈਲੀ ਕੱਢੀ ਗਈ,ਜਿਸ ਦੀ ਸੁਰੂਆਤ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਸਥਾਨਕ ਸਕੂਲ ਆਫ਼ ਐਮੀਨੈਂਸ ਤੋ ਕਰਵਾਈ ਗਈ। ਇਸ ਤੋ ਬਾਅਦ ਇਹ ਰੈਲੀ ਗੁਰਦਵਾਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਇੱਥੋ ਇਹ ਰੈਲੀ ਬਜ਼ਾਰਾਂ ਚੋਂ ਹੁੰਦੀ ਹੋਈ ਬੇਲਾ ਰਾਹੀਂ ਰੂਪਨਗਰ ਵਿਖੇ ਪੁੱਜੇਗੀ। ਇਸ ਮੌਕੇ ਐਸ ਡੀ.ਐਮ. ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਚੇਅਰਮੈਨ ਅਮਨਦੀਪ ਸਿੰਘ ਮਾਂਗਟ ਸਮੇਤ ਵੱਡੀ ਗਿਣਤੀ ਚ ਨੌਜਵਾਨ ਸ਼ਾਮਿਲ ਸਨ ।
ਤਾਜ਼ਾ ਖ਼ਬਰਾਂ
Free
ਨਸ਼ਾ ਮੁਕਤ ਪੰਜਾਬ ਮੋਟਰ ਸਾਈਕਲ ਰੈਲੀ ਰਵਾਨਾ
ਸ੍ਰੀ ਚਮਕੌਰ ਸਾਹਿਬ (ਰੂਪਨਗਰ), 1 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ–ਸਿਹਤਮੰਦ ਪੰਜਾਬ ਦੇ ਸੰਕਲਪ...
ਅਜੀਤ ਡੈਸਕ
01-11-2026