ਤਪਾ ਮੰਡੀ (ਬਰਨਾਲਾ), 1 ਨਵੰਬਰ (ਪ੍ਰਵੀਨ ਗਰਗ) - ਬੀਤੇ ਦਿਨ ਹੀ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਐਲਾਨੀ ਗਈ ਪਹਿਲੀ ਸੂਚੀ ਵਿਚ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਇਕ ਵਾਰ ਉਮੀਦਵਾਰ ਐਲਾਨਿਆ ਗਿਆ।ਟਿਕਟ ਮਿਲਣ ਦੀ ਖੁਸ਼ੀ 'ਚ ਅੱਜ ਹਲਕਾ ਵਿਧਾਇਕ ਉੱਗੋਕੇ ਸਮੂਹ ਵਰਕਰਾਂ ਸਮੇਤ ਇਲਾਕੇ ਦੇ ਧਾਰਮਿਕ ਅਸਥਾਨ ਬਾਬਾ ਮੱਠ, ਗੁਰਦੁਆਰਾ ਸਿੰਘ ਸਭਾ,ਪੰਚਾਇਤੀ ਮੰਦਿਰ ਆਦਿ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਪਰੰਤ ਢਿਲਵਾਂ, ਉਗੋਕੇ ਹੁੰਦੇ ਹੋਏ ਭਦੌੜ ਲਈ ਰਵਾਨਾ ਹੋਏ।ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ ਕਿ ਉਹ ਕੋਈ ਵੀ ਕੰਮ ਭਾਵੇਂ ਉਹ ਸਿਆਸੀ ਹੋਵੇ ਜਾਂ ਕੋਈ ਹੋਰ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸਿਸੋਦੀਆ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਨਿਰਾਸ਼ ਨਹੀਂ ਕਰਨਗੇ, ਬਲਕਿ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਹਿਲਾਂ ਨਾਲੋਂ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ।
ਤਾਜ਼ਾ ਖ਼ਬਰਾਂ
Free
'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਹੋਏ ਨਤਮਸਤਕ
ਤਪਾ ਮੰਡੀ (ਬਰਨਾਲਾ), 1 ਨਵੰਬਰ (ਪ੍ਰਵੀਨ ਗਰਗ) - ਬੀਤੇ ਦਿਨ ਹੀ ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ...
ਅਜੀਤ ਡੈਸਕ
01-11-2026