ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਨੂੰ ਅੱਜ ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਤੋਂ ਇਕ ਪਾਕਿਸਤਾਨ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਪਾਕਿਸਤਾਨੀ ਡਰੋਨ ਪਿੰਡ ਪੱਖੋਕੇ ਮਹਿਮਾਰਾਂ ਦੇ ਕਿਸਾਨ ਜਸਬੀਰ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਖੇਤਾਂ ਵਿਚੋਂ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਰੋਨ ਨੂੰ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲੈ ਕੇ ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ ।
ਤਾਜ਼ਾ ਖ਼ਬਰਾਂ
Free
ਡੇਰਾ ਬਾਬਾ ਨਾਨਕ ਪੁਲਿਸ ਨੂੰ ਪਿੰਡ ਪੱਖੋਕੇ ਮਹਿਮਾਰਾਂ ਤੋਂ ਪਾਕਿਸਤਾਨੀ ਡਰੋਨ ਮਿਲਿਆ
ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਨੂੰ ਅੱਜ ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਤੋਂ ਇਕ...
ਅਜੀਤ ਡੈਸਕ
01-11-2026