01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਸ਼ਟਰਪਤੀ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਦਿੱਤੀ ਵਧਾਈ

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਹਰਿਆਣਾ, ਕਰਨਾਟਕ, ਕੇਰਲਾ, ਲਕਸ਼ਦੀਪ, ਮੱਧ ਪ੍ਰਦੇਸ਼, ਪੁਡੂਚੇਰੀ, ਪੰਜਾਬ ਅਤੇ ਤਾਮਿਲਨਾਡੂ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ।ਐਕਸ ’ਤੇ ਇੱਕ ਪੋਸਟ ਵਿਚ, ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਭਾਰਤ ਦੀ ਤਰੱਕੀ ਨੂੰ ਤੇਜ਼ ਕਰਨ ਵਿਚ ...

ਅਜੀਤ ਡੈਸਕ 02-11-2026

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਚੰਡੀਗੜ੍ਹ, ਛੱਤੀਸਗੜ੍ਹ, ਦਿੱਲੀ, ਹਰਿਆਣਾ, ਕਰਨਾਟਕ, ਕੇਰਲਾ, ਲਕਸ਼ਦੀਪ, ਮੱਧ ਪ੍ਰਦੇਸ਼, ਪੁਡੂਚੇਰੀ, ਪੰਜਾਬ ਅਤੇ ਤਾਮਿਲਨਾਡੂ ਦੇ ਲੋਕਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ।

ਐਕਸ ’ਤੇ ਇੱਕ ਪੋਸਟ ਵਿਚ, ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਭਾਰਤ ਦੀ ਤਰੱਕੀ ਨੂੰ ਤੇਜ਼ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ‘ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।’ ਰਾਸ਼ਟਰਪਤੀ ਨੇ ਕਿਹਾ, ‘ਮੈਂ ਇਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਕਾਮਨਾ ਕਰਦੀ ਹਾਂ।’ਇਹ ਸਾਰੇ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ 1 ਨਵੰਬਰ ਨੂੰ ਆਪਣਾ ਸਥਾਪਨਾ ਦਿਵਸ ਮਨਾਉਂਦੇ ਹਨ।

ਪਿਛਲੀ ਖ਼ਬਰ ਭਾਰਤ ’ਚ ਅਤਿ-ਗਰੀਬੀ ’ਚ ਆਈ ‘ਇਤਿਹਾਸਕ’ ਗਿਰਾਵਟ ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦੀ ਰਿਪੋਰਟ ਦਾ ਦਿੱਤਾ ਹਵਾਲਾ ਅਗਲੀ ਖ਼ਬਰ ਸੀ.ਈ.ਸੀ. ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਵਿਰੋਧ ਰੈਲੀ ਮੋਦੀ ਤੇ ਅਮਿਤ ਸ਼ਾਹ ਨੂੰ ‘ਸਖ਼ਤ ਚਿਤਾਵਨੀ’-ਵੇਣੂਗੋ...