ਹਲਵਾਰਾ (ਲੁਧਿਆਣਾ), 3 ਨਵੰਬਰ (ਮਨਦੀਪ ਸਿੰਘ ਉੱਭੀ) - ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਰਾਜ ਸਿੰਘ ਉਰਫ਼ ਰਾਜੂ ਦੀ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਾਜ ਸਿੰਘ ਵਾਸੀ ਨੂਰਪੁਰ, ਮਾਛੀਵਾੜਾ, ਫ਼ਿਰੋਜ਼ਪੁਰ ਦੀ ਥਾਣਾ ਸੁਧਾਰ ਵਿਖੇ ਅਚਾਨਕ ਸਿਹਤ ਵਿਗੜ ਗਈ ਅਤੇ ਬੀ.ਪੀ. ਘੱਟ ਹੋਣ ਕਾਰਨ ਉਸ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਬਾਅਦ ਵਿਚ ਉਸ ਦੀ ਹਾਲਤ ਨੂੰ ਦੇਖਦਿਆਂ ਗਲੋਬਲ ਹਾਰਟ ਹਸਪਤਾਲ, ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।ਪੁਲਿਸ ਵਲੋਂ ਮਾਮਲੇ ਸੰਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ
ਹਲਵਾਰਾ (ਲੁਧਿਆਣਾ), 3 ਨਵੰਬਰ (ਮਨਦੀਪ ਸਿੰਘ ਉੱਭੀ) - ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚੱਲਣ ਦੀ...
ਅਜੀਤ ਡੈਸਕ
03-11-2026