03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਿੱਲੀ ਚ ਜੀ.ਆਰ.ਏ.ਪੀ.-2 ਪਾਬੰਦੀਆਂ ਲਾਗੂ ਹੋਣ ਤੋਂ ਬਾਅਦ ਗਾਜ਼ੀਪੁਰ ਬਾਰਡਰ 'ਤੇ ਪੁਲਿਸ ਦੀ ਜਾਂਚ ਮੁਹਿੰਮ

ਨਵੀਂ ਦਿੱਲੀ, 3 ਨਵੰਬਰ - ਗਾਜ਼ੀਪੁਰ ਬਾਰਡਰ 'ਤੇ ਪੁਲਿਸ ਵਲੋਂ ਜਾਂਚ ਮੁਹਿੰਮ ਚਲਾਈ ਗਈ ਹੈ, ਕਿਉਂਕਿ 'ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ' (ਜੀ.ਆਰ.ਏ.ਪੀ.-II) ਤਹਿਤ

ਅਜੀਤ ਡੈਸਕ 03-11-2026

ਨਵੀਂ ਦਿੱਲੀ, 3 ਨਵੰਬਰ - ਗਾਜ਼ੀਪੁਰ ਬਾਰਡਰ 'ਤੇ ਪੁਲਿਸ ਵਲੋਂ ਜਾਂਚ ਮੁਹਿੰਮ ਚਲਾਈ ਗਈ ਹੈ, ਕਿਉਂਕਿ 'ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ' (ਜੀ.ਆਰ.ਏ.ਪੀ.-2) ਤਹਿਤ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀਆਂ ਲਾਗੂ ਹੋ ਗਈਆਂ ਹਨ।
ਦਿੱਲੀ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 'ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ' (ਜੀ.ਆਰ.ਏ.ਪੀ.-2) ਤਹਿਤ 1 ਨਵੰਬਰ, 2026 ਤੋਂ ਸਖ਼ਤ ਨਿਯਮ ਅਤੇ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ, ਦਿੱਲੀ ਟ੍ਰੈਫ਼ਿਕ ਪੁਲਿਸ ਨੇ ਵੱਖ-ਵੱਖ ਸਰਹੱਦਾਂ 'ਤੇ ਸਖ਼ਤ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਨਿਯਮਾਂ ਅਨੁਸਾਰ, ਸਿਰਫ਼ BS-VI ਅਨੁਕੂਲ ਵਾਹਨਾਂ, CNG ਵਾਹਨਾਂ, ਇਲੈਕਟ੍ਰਿਕ ਵਾਹਨਾਂ ਅਤੇ ਹੋਰ ਛੋਟ ਪ੍ਰਾਪਤ ਵਾਹਨਾਂ ਨੂੰ ਹੀ ਦਾਖ਼ਲ ਹੋਣ ਦੀ ਆਗਿਆ ਹੈ। ਦਿੱਲੀ ਟ੍ਰੈਫ਼ਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਆਪਣੇ ਵਾਹਨ ਦੀ ਯੋਗਤਾ ਅਤੇ ਪ੍ਰਦੂਸ਼ਣ ਕਲੀਅਰੈਂਸ ਸਰਟੀਫ਼ਿਕੇਟ ਦੀ ਜਾਂਚ ਕਰਨ।

ਪਿਛਲੀ ਖ਼ਬਰ ਦਿਨੇਸ਼ ਔਲਖ ਦੇ ਪੁੱਤਰ ਦੀ ਮ੍ਰਿਤਕ ਦੇਹ ਪਹੁੰਚੀ ਘਰ ਅਗਲੀ ਖ਼ਬਰ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਚੱਕਰਵਾਤ 'ਮੁਰਾਸੂ' ਦੇ ਜ਼ਮੀਨ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ