03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡੀ.ਏ. ਬਕਾਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ

ਚੰਡੀਗੜ੍ਹ, 3 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮਾਮਲੇ...

ਅਜੀਤ ਡੈਸਕ 03-11-2026

ਚੰਡੀਗੜ੍ਹ, 3 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਮੁੱਖ ਸਕੱਤਰ ਨੂੰ 17 ਨਵੰਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਵੱਲੋਂ ਇਸ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਕੇਏ ਪੀ ਸਿਨਹਾ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ। ਡੀ.ਏ. ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਅਦਾਲਤ ਵੱਲੋਂ ਲਗਾਤਾਰ ਸਖ਼ਤੀ ਦਿਖਾਈ ਜਾ ਰਹੀ ਹੈ।

ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਅਗਲੀ ਖ਼ਬਰ 5 ਨਵੰਬਰ ਦੇ ਦਿੜ੍ਹਬਾ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਅਜ਼ਾਦ)