03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ਨੂੰ ਤੰਗ ਕਰਨ ਦੇ ਵਿਰੋਧ ’ਚ ਉਗਰਾਹਾਂ ਜਥੇਬੰਦੀ ਵਲੋਂ ਕੇਂਦਰੀ ਟੀਮ ਦਾ ਘਿਰਾਓ

ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ)–ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਪਹੁੰਚੀ ਕੇਂਦਰੀ ਟੀਮ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦਿੜ੍ਹਬਾ ਬਲਾਕ ਵਲੋਂ ਪਿੰਡ ਮਹਿਲਾਂ ਚੌਂਕ ਵਿਖੇ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਕੀਤਾ ...

ਅਜੀਤ ਡੈਸਕ 03-11-2026

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਤੰਗ ਨਾ ਕਰਨ ਦਾ ਭਰੋਸਾ ਮਿਲਣ ਮਗਰੋਂ ਦੇਰ ਰਾਤ ਘਿਰਾਓ ਖ਼ਤਮ
ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ)–ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਪਹੁੰਚੀ ਕੇਂਦਰੀ ਟੀਮ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦਿੜ੍ਹਬਾ ਬਲਾਕ ਵਲੋਂ ਪਿੰਡ ਮਹਿਲਾਂ ਚੌਂਕ ਵਿਖੇ ਘਿਰਾਓ ਕੀਤਾ ਗਿਆ। ਇਹ ਪ੍ਰਦਰਸ਼ਨ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।

ਇਸ ਮੌਕੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਜਗਦੀਪ ਸਿੰਘ, ਅਮਨਦੀਪ ਸਿੰਘ ਮਹਿਲਾਂ, ਮਨਜੀਤ ਸਿੰਘ ਘਰਾਚੋਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੋਸ਼ ਲਾਇਆ ਕਿ ਸਰਕਾਰਾਂ ਵਲੋਂ ਡਰੋਨਾਂ ਰਾਹੀਂ ਕਿਸਾਨਾਂ ਦੀਆਂ ਲੋਕੇਸ਼ਨਾਂ ਭੇਜ ਕੇ ਉਨ੍ਹਾਂ ਵਿਰੁੱਧ ਪੁਲਿਸ ਕੇਸ ਦਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮੁੱਦੇ ’ਤੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਲੋੜ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਹਰੀ ਕ੍ਰਾਂਤੀ ਦੇ ਨਾਂ ’ਤੇ ਕਿਸਾਨਾਂ ਨੂੰ ਰੇਹਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਵਧਦੇ ਖਰਚਿਆਂ ਹੇਠ ਦਬਾਇਆ ਗਿਆ, ਜਦਕਿ ਮੁਨਾਫ਼ਾਖੋਰ ਕੰਪਨੀਆਂ ਨੇ ਕਰੋੜਾਂ ਰੁਪਏ ਕਮਾਏ। ਉਨ੍ਹਾਂ ਮੁਤਾਬਕ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਹੋਰ  ਪੇ੍ਸ਼ਾਨ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਕਿਸਾਨਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਸ਼ਾਸਨ ਵਲੋਂ ਮਹਿਲਾਂ ਚੌਂਕ ਦੇ ਕਿਸਾਨਾਂ ਨੂੰ ਤੰਗ ਨਾ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਦੇਰ ਰਾਤ ਕਿਸਾਨਾਂ ਨੇ ਆਪਣਾ ਘਿਰਾਓ ਸਮਾਪਤ ਕਰ ਦਿੱਤਾ। ਇਸ ਮੌਕੇ ਪਿੰਡ ਘਰਾਚੋਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਅਤੇ ਹੋਰ ਕਿਸਾਨ-ਮਜ਼ਦੂਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਕਾਂਗਰਸ ’ਚ ਅਨੁਸ਼ਾਸਨਹੀਣਤਾ ’ਤੇ ਵੱਡੀ ਕਾਰਵਾਈ, ਬਰਿੰਦਰ ਸਿੰਘ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਅਗਲੀ ਖ਼ਬਰ ਗੁਰਬਾਣੀ ਪ੍ਰਸਾਰਣ ਵਿਵਾਦ: ਦਿੱਲੀ ਹਾਈ ਕੋਰਟ ਨੇ ਗੈਲੇਕਟਿਕ ਟੈਲੀਵਿਜ਼ਨ ਐਂਡ ਕਮਿਊਨੀਕੇਸ਼ਨਜ਼ (GTC) ਖ਼ਿਲਾਫ਼ ਸ਼੍ਰੋਮਣੀ...