03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਦੇ ਵਿਆਹ ਦੀ ਰਿਸੈਪਸ਼ਨ ’ਚ ਪਹੁੰਚੇ PM ਮੋਦੀ

ਨਵੀਂ ਦਿੱਲੀ, 3 ਨਵੰਬਰ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਬਾਦਲ ਦੇ ਵਿਆਹ ਦੀ ਰਿਸੈਪਸ਼ਨ ਵਿਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ...

ਅਜੀਤ ਡੈਸਕ 03-11-2026

ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ, ਪਰਿਵਾਰ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 3 ਨਵੰਬਰ–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਬੇਟੀ ਰੀਆ ਬਾਦਲ ਦੇ ਵਿਆਹ ਦੀ ਰਿਸੈਪਸ਼ਨ ਵਿਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਨਵ-ਵਿਆਹੀ ਜੋੜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਨਵੇਂ ਜੀਵਨ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਵਿਆਹ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦੀ ਇਸ ਵਿਸ਼ੇਸ਼ ਸ਼ਮੂਲੀਅਤ ਨੇ ਵਿਆਹ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ।

ਜ਼ਿਕਰਯੋਗ ਹੈ ਕਿ  ਦਿੱਲੀ ਵਿਖੇ ਹੋਏ ਇਸ ਵਿਆਹ ਸਮਾਗਮ ਵਿਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਖ਼ਾਸ ਖਿੱਚ ਦਾ ਕੇਂਦਰ ਰਹੀ।

ਪਿਛਲੀ ਖ਼ਬਰ ਗੁਰੂਹਰਸਹਾਏ ਦੇ ਰੇਲਵੇ ਪਾਰਕ ’ਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 42 ਘੰਟਿਆਂ ਬਾਅਦ ਈ.ਡੀ. ਦੀ ਰੇਡ ਖ਼ਤਮ