ਸੰਗਰੂਰ, 4 ਨਵੰਬਰ- ਰੈਲੀ ਵਿਚ ਸੰਬੋਧਨ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਿੱਧੂ ਇਕ ਪ੍ਰਭਾਵਸ਼ਾਲੀ ਸ਼ਖਸੀਅਤ ਵਾਲਾ ਨੌਜਵਾਨ ਸੀ। ਰਾਹੁਲ ਗਾਂਧੀ ਨੇ ਫਿਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਟੇਜ 'ਤੇ ਬੁਲਾਇਆ। ਉਨ੍ਹਾਂ ਕਿਹਾ ਕਿ ਉਹ ਕੁਝ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਮਿਲੇ ਸਨ। ਉਹ ਉਨ੍ਹਾਂ ਦੇ ਦਫ਼ਤਰ ਆਏ ਸਨ। ਉਸ ਸਮੇਂ, ਉਹ ਸਿੱਧੂ ਮੂਸੇਵਾਲਾ ਨੂੰ ਨਹੀਂ ਜਾਣਦੇ ਸਨ ਅਤੇ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਉਨ੍ਹਾਂ ਕਿਹਾ ਕਿ ਸਿੱਧੂ ਬਹੁਤ ਪ੍ਰਭਾਵਸ਼ਾਲੀ ਸ਼ਖਸੀਅਤ ਵਾਲਾ ਨੌਜਵਾਨ ਸੀ।