ਇਸ ਮੌਕੇ ਡੀ.ਐੱਸ.ਪੀ. ਮਜੀਠਾ ਕਮਲਮੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਰੀਡਰ ਰਾਜ ਕੁਮਾਰ ਨੇ ਕੁਲਦੀਪ ਸਿੰਘ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੀਂ ਤਰੱਕੀ ਦੀ ਵਧਾਈ ਦਿੱਤੀ।
ਡੀ.ਐੱਸ.ਪੀ. ਰੰਧਾਵਾ ਨੇ ਕਿਹਾ ਕਿ ਤਰੱਕੀ ਮਿਲਣ ਨਾਲ ਜ਼ਿੰਮੇਵਾਰੀਆਂ ਵੀ ਪਹਿਲਾਂ ਨਾਲੋਂ ਵਧ ਜਾਂਦੀਆਂ ਹਨ। ਇਸ ਲਈ ਪੁਲਿਸ ਮੁਲਾਜ਼ਮਾਂ ਦਾ ਫਰਜ਼ ਹੈ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਦੀ ਸੇਵਾ ਕਰਨ ਅਤੇ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ।
ਇਸ ਮੌਕੇ ਨਵ-ਨਿਯੁਕਤ ਏ.ਐੱਸ.ਆਈ. ਕੁਲਦੀਪ ਸਿੰਘ ਜੇਠੂਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਤਰੱਕੀ ਅਤੇ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਨੇ ਇਸ ਪ੍ਰਾਪਤੀ ਲਈ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ, ਡੀ.ਐੱਸ.ਪੀ. ਮਜੀਠਾ, ਐੱਸ.ਐੱਚ.ਓ. ਕੱਥੂਨੰਗਲ ਸਮੇਤ ਸਮੂਹ ਉੱਚ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।