04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭਾਰਤ ਦੀਆਂ ਮੁੱਖ ਵੀਜ਼ਾ ਸ਼੍ਰੇਣੀਆਂ 13 ਤੋਂ ਘਟ ਕੇ 9 ਹੋਣਗੀਆਂ

ਨਵੀਂ ਦਿੱਲੀ, 4 ਨਵੰਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲਾ ਭਾਰਤ ਦੀ ਵੀਜ਼ਾ ਪ੍ਰਣਾਲੀ ਨੂੰ ਸਰਲ ਤੇ ਸੁਵਿਧਾਜਨਕ ਬਣਾਉਣ ਲਈ ਵੱਡਾ ਬਦਲਾਅ ਕਰਨ ਜਾ ਰਿਹਾ ਹੈ । ਇਸ ਤਹਿਤ ਮੁੱਖ ਵੀਜ਼ਾ ਸ਼੍ਰੇਣੀਆਂ ਦੀ ਗਿਣਤੀ 13 ਤੋਂ ਘਟਾ ਕੇ 9 ਅਤੇ ਉਪ-ਸ਼੍ਰੇਣੀਆਂ ਦੀ ਗਿਣਤੀ 49 ਤੋਂ ਘਟਾ ਕੇ 23 ਕੀਤੀ ਜਾਵੇਗੀ । ਇਸ ਤੋਂ ਇਲਾਵਾ ਵੀਜ਼ਾ ਅਰਜ਼ੀ ਫਾਰਮਾਂ ਵਿਚ ਮੌਜੂਦ ਲਗਭਗ 70 ਫੀਸਦੀ..

ਅਜੀਤ ਡੈਸਕ 04-11-2026

ਨਵੀਂ ਦਿੱਲੀ, 4 ਨਵੰਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲਾ ਭਾਰਤ ਦੀ ਵੀਜ਼ਾ ਪ੍ਰਣਾਲੀ ਨੂੰ ਸਰਲ ਤੇ ਸੁਵਿਧਾਜਨਕ ਬਣਾਉਣ ਲਈ ਵੱਡਾ ਬਦਲਾਅ ਕਰਨ ਜਾ ਰਿਹਾ ਹੈ । ਇਸ ਤਹਿਤ ਮੁੱਖ ਵੀਜ਼ਾ ਸ਼੍ਰੇਣੀਆਂ ਦੀ ਗਿਣਤੀ 13 ਤੋਂ ਘਟਾ ਕੇ 9 ਅਤੇ ਉਪ-ਸ਼੍ਰੇਣੀਆਂ ਦੀ ਗਿਣਤੀ 49 ਤੋਂ ਘਟਾ ਕੇ 23 ਕੀਤੀ ਜਾਵੇਗੀ । ਇਸ ਤੋਂ ਇਲਾਵਾ ਵੀਜ਼ਾ ਅਰਜ਼ੀ ਫਾਰਮਾਂ ਵਿਚ ਮੌਜੂਦ ਲਗਭਗ 70 ਫੀਸਦੀ ਖਾਨਿਆਂ ਨੂੰ ਵੀ ਹਟਾਇਆ ਜਾਵੇਗਾ ।

ਅਧਿਕਾਰੀਆਂ ਅਨੁਸਾਰ, ਇਹ ਫੈਸਲਾ ‘ਵੀਜ਼ਾ ਮੈਨੂਅਲ, 2019’ ਦੀ ਵਿਆਪਕ ਸਮੀਖਿਆ ਤੋਂ ਬਾਅਦ ਲਿਆ ਗਿਆ ਹੈ । ਇਸ ਤਹਿਤ ਮੈਨੂਅਲ ਦੇ ਵੱਖ-ਵੱਖ ਅਧਿਆਵਾਂ ਤੇ ਅੰਤਿਕਾਵਾਂ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ । ਇਸ ਸਬੰਧੀ ਅਗਸਤ ਮਹੀਨੇ ਇੱਕ ਅਹਿਮ ਮੀਟਿੰਗ ਹੋਈ ਸੀ, ਜਿਸ ਵਿੱਚ ਭਾਰਤੀ ਵੀਜ਼ਾ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਤੇ ਇਸ ਦੀਆਂ ਪ੍ਰਕਿਰਿਆਵਾਂ ਨੂੰ ਆਸਾਨ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ।

ਮੀਟਿੰਗ ਦੌਰਾਨ ਵੀਜ਼ਾ ਸ਼੍ਰੇਣੀਆਂ ਤੇ ਉਨ੍ਹਾਂ ਦੀਆਂ ਉਪ-ਸ਼੍ਰੇਣੀਆਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਗਿਆ । ਸਰਕਾਰ ਦਾ ਮੰਨਣਾ ਹੈ ਕਿ ਮੌਜੂਦਾ ਵੀਜ਼ਾ ਅਰਜ਼ੀ ਫਾਰਮਾਂ ਵਿਚ ਕਈ ਖਾਨੇ ਦੁਹਰਾਏ ਜਾਂਦੇ ਹਨ ਜਾਂ ਬੇਲੋੜੀ ਜਾਣਕਾਰੀ ਮੰਗਦੇ ਹਨ । ਇਸ ਲਈ ਅਜਿਹੇ ਖਾਨਿਆਂ ਨੂੰ ਹਟਾ ਕੇ ਫਾਰਮਾਂ ਨੂੰ ਛੋਟਾ ਤੇ ਵਰਤੋਂਕਾਰਾਂ ਲਈ ਆਸਾਨ ਬਣਾਇਆ ਜਾਵੇਗਾ । ਅਧਿਕਾਰੀਆਂ ਨੇ ਕਿਹਾ ਕਿ ਇਹ ਬਦਲਾਅ ਵਿਸ਼ਵ ਪੱਧਰੀ ਮਾਪਦੰਡਾਂ ਦੇ ਅਨੁਕੂਲ ਹੋਣਗੇ ਤੇ ਸਾਰੀਆਂ ਵੀਜ਼ਾ ਸ਼੍ਰੇਣੀਆਂ ਵਿਚ ਲਾਗੂ ਕੀਤੇ ਜਾ ਸਕਦੇ ਹਨ।

ਪਿਛਲੀ ਖ਼ਬਰ ਅਗਨੀਵੀਰਾਂ ਲਈ ਵੱਡੀ ਖ਼ਬਰ: ਹੁਣ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਸੇਵਾ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਰਿਸ਼ਵਤਖ਼ੋਰੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ