05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ਿਆਂ ਖ਼ਿਲਾਫ਼ ਬੁਲੰਦ ਆਵਾਜ਼ ਸਾਹਿਤਕਾਰ ਮੋਹਨ ਸ਼ਰਮਾ ਨਹੀਂ ਰਹੇ

ਸੰਗਰੂਰ, 5 ਨਵੰਬਰ (ਧੀਰਜ ਪਸੋਰੀਆ) - ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੁਲੰਦ ਆਵਾਜ਼ ਸਾਹਿਤਕਾਰ ਮੋਹਨ ਸ਼ਰਮਾ ਨਹੀਂ ਰਹੇ। ਕੁਝ ਦਿਨ...

ਅਜੀਤ ਡੈਸਕ 05-11-2026

ਸੰਗਰੂਰ, 5 ਨਵੰਬਰ (ਧੀਰਜ ਪਸੋਰੀਆ) - ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਬੁਲੰਦ ਆਵਾਜ਼ ਸਾਹਿਤਕਾਰ ਮੋਹਨ ਸ਼ਰਮਾ ਨਹੀਂ ਰਹੇ।  ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਮੋਹਨ ਸ਼ਰਮਾ ਪਟਿਆਲਾ ਵਿਖੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਸਨ! ਉਨਾਂ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਤੇ ਸੰਗਰੂਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਸੋਗ ਦਾ ਮਾਹੌਲ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਮਸ਼ਾਨ ਘਾਟ ਕਿਸ਼ਨਪੁਰਾ ਸੰਗਰੂਰ ਵਿਖੇ ਦੁਪਹਿਰ 12:30 ਵਜੇ ਕੀਤਾ ਜਾਵੇਗਾ। ਉਹ ਸਾਰੀ ਉਮਰ ਨਸ਼ਿਆਂ ਦੀ ਬੁਰਾਈ ਦੇ ਨਾਲ ਨਾਲ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਵੀ ਆਵਾਜ਼ ਬੁਲੰਦ ਕਰਦੇ ਰਹੇ। ਪੰਜਾਬੀ ਸਾਹਿਤ ਨੂੰ ਅਨੇਕਾਂ ਪੁਸਤਕਾਂ ਦੇਣ ਵਾਲੇ ਮੋਹਨ ਸ਼ਰਮਾ ਨੇ ਨਸ਼ਿਆਂ ਦੀ ਬੁਰਾਈ ਦੇ ਖ਼ਿਲਾਫ਼ ਵੀ ਕਈ ਪੁਸਤਕਾਂ ਲਿਖੀਆਂ ਅਤੇ ਅਨੇਕਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਮੁੱਖ ਧਾਰਾ ਵਿਚ ਲਿਆਂਦਾ। ਪੰਜਾਬ ਦੀਆਂ ਕਈ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਸਤੀਆਂ ਨੇ ਉਨ੍ਹਾਂ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪਿਛਲੀ ਖ਼ਬਰ ਮਹਾਦੇਵ ਸੱਟੇਬਾਜ਼ੀ ਐਪ ਦਾ ਸਹਿ-ਪ੍ਰਮੋਟਰ ਰਵੀ ਉੱਪਲ ਦੁਬਈ ਚ ਗ੍ਰਿਫ਼ਤਾਰ ਅਗਲੀ ਖ਼ਬਰ ਅੱਜ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ- ਮੌਸਮ ਵਿਭਾਗ